ਮੁਲਾਜ਼ਮਾਂ ਦੀਆਂ ਤਰੱਕੀਆਂ ਦੋ ਮਹੀਨੇ ’ਚ ਕੀਤੀਆਂ ਜਾਣ : ਮਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ। ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।

Related posts

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ