ਮੁੱਖ ਮੰਤਰੀ ਯੋਗੀ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, ਯੂ.ਪੀ. ਕਾਂਸਟੇਬਲ ਭਰਤੀ ਦੀ ਉਮਰ ਹੱਦ ’ਚ ਦਿੱਤੀ 3 ਸਾਲ ਦੀ ਛੋਟ

ਲਖਨਊ – ਉੱਤਰ-ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪੁਲਿਸ ਵਿਭਾਗ ’ਚ ਵੱਡੀ ਗਿਣਤੀ ’ਚ ਭਰਤੀ ਕੱਢ ਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ. ਹਾਲਾਂਕਿ, ਭਰਤੀ ਲਈ ਉਮਰ ਹੱਦ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਉਮਰ ਹੱਦ ’ਚ ਛੋਟ ਨੂੰ ਲੈ ਕੇ ਸਪਾ ਮੁਖੀ ਅਖਿਲੇਸ਼ ਯਾਦਵ ਤੋਂ ਲੈ ਕੇ ਰਾਸ਼ਟਰੀ ਲੋਕਦਲ ਦੇ ਪ੍ਰਧਾਨ ਅਤੇ ਰਾਜ ਸਭਾ ਸੰਸਦ ਮੈਂਬਰ ਜਯੰਤ ਚੌਧਰੀ ਨੇ ਵੀ ਸਰਕਾਰ ਨੂੰ ਘੇਰਿਆ ਸੀ। ਵਿਰੋਧੀ ਧਿਰ ਦੇ ਨੇਤਾਵਾਂ ਨੇ ਮੁੱਖ ਮੰਤਰੀ ਯੋਗੀ ਤੋਂ ਉਮਰ ਹੱਦ ’ਚ ਛੋਟ ਦੀ ਮੰਗ ਕੀਤੀ ਸੀ ਪਰ ਹੁਣ ਮੁੱਖ ਮੰਤਰੀ ਯੋਗੀ ਨੇ ਵੱਡਾ ਐਲਾਨ ਕਰ ਦਿੱਤਾ ਹੈ।
ਸੀ.ਐੱਮ. ਯੋਗੀ ਨੇ ਪੁਲਿਸ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਸ ਸਾਲ ਦੀ ਪ੍ਰੀਖਿਆ ਲਈ ਉਮਰ ਹੱਦ ’ਚ 3 ਸਾਲ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਪ੍ਰਮੁੱਖ ਗ੍ਰਹਿ ਸਕੱਤਰ ਸੰਜੇ ਪ੍ਰਸਾਦ ਨੂੰ ਇਸ ਸਬੰਧ ’ਚ ਨਿਰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਇਸ ਸਾਲ ਦੀ ਪ੍ਰੀਖਿਆ ’ਚ ਵੱਧ ਉਮਰ ਦੀ ਹੱਦ 22 ਸਾਲ ਤੋਂ ਵਧਾ ਕੇ 25 ਸਾਲ ਕੀਤਾ ਜਾਵੇ। ਦੱਸ ਦੇਈਏ ਕਿ ਆਦੇਸ਼ ਤੋਂ ਪਹਿਲਾਂ ਸਾਧਾਰਣ ਕੈਟਾਗਰੀ ’ਚ ਲੜਕਿਆਂ ਦੀ ਉਮਰ ਹੱਦ 18 ਤੋਂ 22 ਸਾਲ ਸੀ, ਜਦੋਂਕਿ ਲੜਕੀਆਂ ਦੀ ਉਮਰ ਹੱਦ 18 ਤੋਂ 25 ਸਾਲ ਸੀ। ਹੁਣ ਇਸ ਵਿਚ 3 ਸਾਲ ਦੀ ਉਮਹ ਹੱਦ ਵਧਾ ਦਿੱਤੀ ਗਈ ਹੈ। ਇਸੇ ਤਰ੍ਹਾਂ ਓ.ਬੀ.ਸੀ., ਐੱਸ.ਸੀ.-ਐੱਸ.ਟੀ. ਕੈਟਾਗਰੀ ’ਚ ਵੀ ਲਾਗੂ ਹੋਵੇਗੀ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ