ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ ਕਿਹਾ, ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਚੰਡੀਗੜ – ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ।

ਇਹ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਨੂੰ ਲੋਕਾਂ ਨੇ ਮਾਫ਼ੀਆ ਦੇ ਖ਼ਾਤਮੇ ਲਈ ਸੂਬੇ ਵਿੱਚ ਸੇਵਾ ਕਰਨ ਲਈ ਫਤਵਾ ਦਿੱਤਾ ਹੈ। ਸਾਡੀ ਸਰਕਾਰ ਨੇ ਪਹਿਲਾਂ ਹੀ ਨਵੀਂ ਆਬਕਾਰੀ ਨੀਤੀ ਰਾਹੀਂ ਸ਼ਰਾਬ ਮਾਫ਼ੀਆ ਉਤੇ ਕਾਬੂ ਪਾਇਆ ਹੈ ਅਤੇ ਅੱਜ ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।”

ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨਾਂ ਕਿਹਾ ਕਿ ਇਨਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬ ਦੀ ਲੋਕ ਪੱਖੀ ਸਰਕਾਰ ਇਹ ਸੁਪਰ ਲਗਜਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨਾਂSet featured image ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ। ਉਨਾਂ ਦੱਸਿਆ ਕਿ ਇਨਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਇਨਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ।

ਸੂਬੇ ਦੀ ਪੁਰਾਤਨ ਸਾਨ ਨੂੰ ਬਹਾਲ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਦੇਸ ਦਾ ਮੋਹਰੀ ਸੂਬਾ ਬਣ ਜਾਵੇਗਾ। ਉਨਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਕਰਦਾਤਿਆਂ ਦਾ ਪੈਸਾ ਲੀਡਰਾਂ ਵੱਲੋਂ ਲੁੱਟ ਕੇ ਬੈਂਕਾਂ ਵਿੱਚ ਜਮਾਂ ਕਰਵਾਇਆ ਜਾਂਦਾ ਸੀ ਪਰ ਹੁਣ ਇਹ ਪੈਸਾ ਆਮ ਲੋਕਾਂ ਦੀ ਭਲਾਈ ਲਈ ਸੋਚ ਸਮਝ ਕੇ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਅਤੇ ਸਮਰਥਨ ਦੀ ਮੰਗ ਕੀਤੀ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ