ਮੋਦੀ ਖੁਦ ਮਹਿਲਾਂ ’ਚ ਰਹਿਣ ਵਾਲੇ ਸ਼ਹਿਨਸ਼ਾਹ ਪਰ ਮੇਰੇ ਭਰਾ ਨੂੰ ਕਹਿੰਦੇ ਨੇ ਸ਼ਹਿਜ਼ਾਦਾ : ਪ੍ਰਿਯੰਕਾ

ਲਖਾਨੀ – ਕਾਂਗਰਸ ਦੀ ਆਗੂ ਪ੍ਰਿਯੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ‘ਸ਼ਹਿਜ਼ਾਦਾ’ ਸ਼ਬਦ ਦੀ ਵਰਤੋਂ ਕਰਨ ’ਤੇ ਜਵਾਬੀ ਹਮਲਾ ਕਰਦਿਆਂ ਮੋਦੀ ਨੂੰ ‘ਸ਼ਹਿਨਸ਼ਾਹ’ ਕਿਹਾ ਜੋ ਮਹਿਲਾਂ ’ਚ ਰਹਿੰਦੇ ਹਨ ਅਤੇ ਲੋਕਾਂ ਤੋਂ ਕੱਟੇ ਹੋਏ ਹਨ। ਕਾਂਗਰਸ ਦੀ ਜਨਰਲ ਸਕੱਤਰ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਆਪਣੀ ਪਾਰਟੀ ਦੀ ਉਮੀਦਵਾਰ ਜੈਨੀਬੇਨ ਠਾਕੋਰ ਦੇ ਪ੍ਰਚਾਰ ਲਈ ਇੱਕ ਰੈਲੀ ਨੂੰ ਸੰਬੋਧਨ ਕਰ ਰਹੀ ਸੀ। ਉਨ੍ਹਾਂ ਮੋਦੀ ’ਤੇ ਗੁਜਰਾਤ ਦੇ ਲੋਕਾਂ ਨੂੰ ਸੱਤਾ ਲਈ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲਣ ਦਾ ਦੋਸ਼ ਵੀ ਲਾਇਆ। ਪ੍ਰਿਯੰਕਾ ਨੇ ਕਿਹਾ ਕਿ ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤਕ 4,000 ਕਿਲੋਮੀਟਰ ਪੈਦਲ ਗਿਆ। ਭਰਾਵਾਂ-ਭੈਣਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲਿਆ। ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਕਿਵੇਂ ਹੱਲ ਕੀਤਾ ਜਾ ਸਕਦਾ ਹੈ? ਪ੍ਰਿਯੰਕਾ ਨੇ ਕਿਹਾ ਕਿ ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ