ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਲ-ਸਿਸੀ ਨਾਲ ਗੱਲਬਾਤ ਕੀਤੀ; ਇਜ਼ਰਾਈਲ-ਹਮਾਸ ਜੰਗ ’ਤੇ ਚਿੰਤਾ ਪ੍ਰਗਟਾਈ

ਨਵੀਂ ਦਿੱਲੀ –  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਰਾਤ ਨੂੰ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹਿ ਅਲ-ਸਿਸੀ ਨਾਲ ਗੱਲਬਾਤ ਕੀਤੀ ਅਤੇ ਇਜ਼ਰਾਈਲ ਅਤੇ ਹਮਾਸ ਦਰਮਿਆਨ ਜਾਰੀ ਜੰਗ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘‘ਕੱਲ੍ਹ, ਰਾਸ਼ਟਰਪਤੀ ਅਬਦੇਲ ਫਤਹਿ ਅਲ-ਸਿਸੀ ਨਾਲ ਗੱਲਬਾਤ ਹੋਈ। ਪੱਛਮੀ ਏਸ਼ੀਆ ਵਿੱਚ ਸੁਰੱਖਿਆ ਅਤੇ ਮਨੁੱਖੀ ਸਥਿਤੀ ’ਤੇ ਚਰਚਾ ਕੀਤੀ ਗਈ। ਅਸੀਂ ਅਤਿਵਾਦ, ਹਿੰਸਾ, ਨਾਗਰਿਕਾਂ ਦੀ ਜ਼ਿੰਦਗੀ ਦੇ ਨੁਕਸਾਨ ਬਾਰੇ ਚਿੰਤਾਵਾਂ ਨੂੰ ਸਾਂਝਾ ਕਰਦੇ ਹਾਂ। ਅਸੀਂ ਸ਼ਾਂਤੀ ਤੇ ਸਥਿਰਤਾ ਦੀ ਛੇਤੀ ਬਹਾਲੀ ਅਤੇ ਮਨੁੱਖੀ ਸਹਾਇਤਾ ਮੁਹੱਈਆ ਕਰਵਾਉਣ ’ਤੇ ਸਹਿਮਤ ਹਾਂ।’’ ਪ੍ਰਧਾਨ ਮੰਤਰੀ ਦੀ ਅਲ-ਸਿਸੀ ਨਾਲ ਗੱਲਬਾਤ ਉਸ ਅਪੀਲ ਤੋਂ ਕੁੱਝ ਦਿਨ ਬਾਅਦ ਹੋਈ ਹੈ ਜਿਸ ਵਿੱਚ ਮਿਸਰ ਦੇ ਰਾਸ਼ਟਰਪਤੀ ਨੇ ਕਿਹਾ ਸੀ ਕਿ ਆਲਮੀ ਭਾਈਚਾਰੇ ਨੂੰ ਗਾਜ਼ਾ ਲੜਾਈ ਨੂੰ ਵਧਣ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੂਰਾ ਖੇਤਰ ‘ਟਾਈਮ ਬੰਬ’ ’ਤੇ ਬੈਠਾ ਹੈ।

Related posts

ਭਾਰਤ ਵਲੋਂ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

ਸ਼ਾਹਰੁਖ ਖਾਨ ਦਾ ਬੇਟਾ : ਜੁੱਤੀ ਚੋਰੀ ਕਰਕੇ ਦੌੜਦਾ ਵਾਲ-ਵਾਲ ਬਚਿਆ !