ਮੋਦੀ ਨੇ ਹਾਥਰਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 9 ਦਸੰਬਰ ਨੂੰ ਪਾਣੀਪਤ ਦਾ ਦੌਰਾ ਕਰਨਗੇ ਅਤੇ "ਬੀਮਾ ਸਖੀ ਯੋਜਨਾ" ਦੀ ਸ਼ੁਰੂਆਤ ਕਰਨਗੇ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਆਪਣੇ ਸੰਬੋਧਨ ਦੌਰਾਨ ਪੀ.ਐੱਮ. ਮੋਦੀ ਨੇ ਹਾਥਰਸ ਹਾਦਸੇ ਦਾ ਜ਼ਿਕਰ ਕਰਕੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਯੂ.ਪੀ. ਦੇ ਹਾਥਰਸ ‘ਚ ਮਚੀ ਭਗਦੜ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਆ ਰਹੀ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਜਾਨ ਗਵਾਈ ਹੈ। ਮੈਂ ਸਾਰਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਕੇਂਦਰ, ਸੂਬਾ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸੀ.ਐਮ.ਓ ਨੇ ਇਸ ਦੀ ਪੁਸ਼ਟੀ ਕੀਤੀ ਹੈ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

ਟੀਕਿਆਂ ਨੇ ਦੁਨੀਆ ਭਰ ਵਿੱਚ ਖਤਰਨਾਕ ਬਿਮਾਰੀਆਂ ਨੂੰ ਖਤਮ ਜਾਂ ਪੂਰੀ ਤਰ੍ਹਾਂ ਕੰਟਰੋਲ ਕੀਤਾ