ਮੋਦੀ ਪੇਪਰ ਲੀਕ ਹੋਣ ਤੋਂ ਰੋਕਣ ’ਚ ਅਸਮਰਥ ਜਾਂ ਰੋਕਣਾ ਹੀ ਨਹੀਂ ਚਾਹੁੰਦੇ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਯੂਜੀਸੀ-ਨੈੱਟ ਅਤੇ ਨੀਟ-ਯੂਜੀ ਪ੍ਰੀਖਿਆਵਾਂ ’ਚ ਕਥਿਤ ਪੇਪਰ ਲੀਕ ਦੇ ਮੁੱਦੇ ’ਤੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੇਪਰ ਲੀਕ ਨੂੰ ਰੋਕ ਨਹੀਂ ਪਾ ਰਹੇ ਜਾਂ ਫਿਰ ਰੋਕਣਾ ਨਹੀਂ ਚਾਹੁੰਦੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਦਿਅਕ ਸੰਸਥਾਵਾਂ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਇਸ ਦੇ ਮਾਤਵਾਦੀ ਸੰਗਠਨ ਨਾਲ ਜੁੜੇ ਲੋਕਾਂ ਨੇ ਕਬਜ਼ਾ ਕਰ ਲਿਆ ਹੈ ਅਤੇ ਜਦੋਂ ਤੱਕ ਇਹ ਸਥਿਤੀ ਨਹੀਂ ਬਦਲੀ ਜਾਂਦੀ ਉਦੋਂ ਤੱਕ ਪੇਪਰ ਲੀਕ ਨਹੀਂ ਰੁਕਣਗੇ।
ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ਨੂੰ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਉਠਾਏਗੀ। ਉਨ੍ਹਾਂ ਕਿਹਾ, ‘ਇਹ ਕਿਹਾ ਜਾ ਰਿਹਾ ਸੀ ਕਿ ਨਰਿੰਦਰ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਰੋਕ ਦਿੱਤਾ ਸੀ… ਪਰ ਉਹ ਭਾਰਤ ਵਿੱਚ ਪੇਪਰ ਲੀਕ ਨੂੰ ਰੋਕ ਨਹੀਂ ਪਾ ਰਹੇ ਜਾਂ ਰੋਕਣਾ ਹੀ ਨਹੀਂ ਚਾਹੁੰਦੇ।” ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੱਧ ਪ੍ਰਦੇਸ਼ ਵਿੱਚ ਹੋਏ ‘ਵਿਆਪਮ’ ਘੁਟਾਲੇ ਨੂੰ ਦੇਸ਼ ਭਰ ਵਿੱਚ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਾਂਗਰਸੀ ਆਗੂ ਨੇ ਕਿਹਾ, ‘ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ… ਕੋਈ ਤਾਂ ਜ਼ਿੰਮੇਵਾਰ ਹੈ। ਉਨ੍ਹਾਂ ਨੂੰ ਫੜਿਆ ਜਾਣਾ ਚਾਹੀਦਾ ਹੈ।’ ਮੈਡੀਕਲ ਦਾਖਲਾ ਪ੍ਰੀਖਿਆ ‘ਨੀਟ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਵਿਚਕਾਰ, ਸਿੱਖਿਆ ਮੰਤਰਾਲੇ ਨੇ ਬੁੱਧਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਦੁਆਰਾ ਆਯੋਜਿਤ ਯੂਜੀਸੀ-ਨੈੱਟ ਪ੍ਰੀਖਿਆ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਅਤੇ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪ ਦਿੱਤਾ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’