ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤਿ੍ਰਮ ਬਜਟ ਪੇਸ਼ ਕੀਤਾ। ਉਨ੍ਹਾਂ ਨੇ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤਿ੍ਰਮ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਸਿੱਧੇ ਅਤੇ ਅਸਿੱਧੇ ਟੈਕਸ ਦੇ ਮੋਰਚੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਇੱਕ ਘੰਟੇ ਤੋਂ ਵੀ ਘੱਟ ਸਮੇਂ ਦੇ ਆਪਣੇ ਬਜਟ ਭਾਸ਼ਨ ਵਿੱਚ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੱਕ ਅੰਤਿ੍ਰਮ ਬਜਟ ਵਿਚਕਾਰਲੇ ਸਮੇਂ ਦੀਆਂ ਵਿੱਤੀ ਲੋੜਾਂ ਦਾ ਧਿਆਨ ਰੱਖੇਗਾ। ਨਵੀਂ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਵੱਲੋਂ ਕੀਤੇ ਐਲਾਨ : ਆਯੂਸ਼ਮਾਨ ਭਾਰਤ ਤਹਿਤ ਸਾਰੀਆਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ।
ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਦੋ ਕਰੋੜ ਘਰ ਬਣਾਏ ਜਾਣਗੇ, ਆਮਦਨਕਰ ਸਲੈਬ ‘ਚ ਕੋਈ ਬਦਲਾਅ ਨਹੀਂ। ਸਿੱਧੇ ਅਤੇ ਅਸਿੱਧੇ ਟੈਕਸ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੈ, * ਚਾਲੂ ਵਿੱਤੀ ਸਾਲ ‘ਚ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਅਗਲੇ ਵਿੱਤੀ ਸਾਲ ‘ਚ ਇਸ ਨੂੰ 5.1 ਫੀਸਦੀ ‘ਤੇ ਲਿਆਉਣ ਦਾ ਟੀਚਾ, ਰਾਜਾਂ ਵਿੱਚ ਵਿਕਾਸ ਲਈ 75,000 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਵਿਵਸਥਾ।
ਕਿਸਾਨਾਂ ਤੇ ਗ਼ਰੀਬ ਲੋਕਾਂ ਨੂੰ ਲੈ ਕੇ ਕੀਤੇ ਇਹ ਐਲਾਨ
ਨਵੇਂ ਸੰਸਦ ਭਵਨ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਜਨਤਾ ਤੱਕ ਪਹੁੰਚ ਰਹੀਆਂ ਹਨ। ਸਾਡੀ ਸਰਕਾਰ ਸਮਾਜਿਕ ਨਿਆਂ ਮਾਡਲ…ਗਰੀਬਾਂ, ਔਰਤਾਂ, ਨੌਜਵਾਨਾਂ, ਭੋਜਨ ਦੇਣ ਵਾਲਿਆਂ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਕਿਸਾਨਾਂ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕ ਆਮਦਨ ਵਿਚ ਵਾਧਾ ਹੋਇਆ ਹੈ। ਕਿਸਾਨਾਂ ਦੀਆਂ ਫ਼ਸਲਾਂ ਲਈ ’ਚ ਵਾਧਾ ਕੀਤਾ ਗਿਆ ਹੈ। ਸਨਮਾਨ ਨਿਧੀ ਤੋਂ 11 ਕਰੋੜ ਕਿਸਾਨਾਂ ਨੂੰ ਫ਼ਾਇਦਾ ਹੋਇਆ ਹੈ। 4 ਕਰੋੜ ਕਿਸਾਨਾਂ ਨੂੰ ਪੀਐੱਮ ਫ਼ਸਲ ਯੋਜਨਾ ਦਾ ਫ਼ਾਇਦਾ ਹੋਇਆ ਹੈ।
ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਡੇਅਰੀ ਕਿਸਾਨਾਂ ਲਈ ਇੱਕ ਵਿਆਪਕ ਪ੍ਰੋਗਰਾਮ ਬਣਾਇਆ ਜਾਵੇਗਾ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਹੈ ਪਰ ਇੱਥੇ ਦੁਧਾਰੂ ਪਸ਼ੂਆਂ ਦੀ ਕੋਈ ਉਤਪਾਦਕਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਡੇਅਰੀ ਕਿਸਾਨਾਂ ਦੀ ਮਦਦ ਲਈ ਵਿਆਪਕ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ। ਇਹ ਪ੍ਰੋਗਰਾਮ ਰਾਸ਼ਟਰੀ ਗੋਕੁਲ ਮਿਸ਼ਨ, ਰਾਸ਼ਟਰੀ ਪਸ਼ੂ ਧਨ ਮਿਸ਼ਨ ਅਤੇ ਡੇਅਰੀ ਪ੍ਰੋਸੈਸਿੰਗ ਅਤੇ ਪਸ਼ੂ ਪਾਲਣ ਲਈ ਬੁਨਿਆਦੀ ਢਾਂਚਾ ਵਿਕਾਸ ਫੰਡ ਵਰਗੀਆਂ ਮੌਜੂਦਾ ਯੋਜਨਾਵਾਂ ਦੀ ਸਫਲਤਾ ’ਤੇ ਆਧਾਰਿਤ ਹੋਵੇਗਾ। ਨਾਲ ਹੀ, ਪੈਰਾਂ ਅਤੇ ਮੂੰਹ ਦੀ ਬੀਮਾਰੀ ਨੂੰ ਕਾਬੂ ਕਰਨ ਲਈ ਪਹਿਲਾਂ ਹੀ ਯਤਨ ਜਾਰੀ ਹਨ।
ਗ਼ਰੀਬ ਲੋਕਾਂ ਨੂੰ ਲੈ ਕੇ ਸੀਤਾਰਮਨ ਨੇ ਕਿਹਾ ਕਿ 25 ਕਰੋੜ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕੱਢਿਆ ਗਿਆ ਹੈ। ਗ਼ਰੀਬ ਦਾ ਕਲਿਆਣ ਦਾ ਕਲਿਆਣ ਹੈ। ਮਹਿੰਗਾਈ ਵਿਚ ਕਮੀ ਆਈ ਹੈ। 33 ਲੱਖ ਕਰੋੜ ਰੁਪਏ ਗਰੀਬ ਲੋਕਾਂ ਦੇ ਖਾਤਿਆਂ ਵਿਚ ਭੇਜੇ ਗਏ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ’ਤੇ ਧਿਆਨ ਦੇਣ ਦੀ ਲੋੜ ਹੈ, ਉਨ੍ਹਾਂ ਦੀਆਂ ਲੋੜਾਂ ਅਤੇ ਇੱਛਾਵਾਂ ਸਾਡੀਆਂ ਪ੍ਰਮੁੱਖ ਤਰਜੀਹਾਂ ਹਨ। ਅਗਲੇ 5 ਸਾਲਾਂ ’ਚ 2 ਕਰੋੜ ਹੋਰ ਘਰ ਬਣਾਏ ਜਾਣਗੇ।