ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੇ ਦਰਦ ‘ਤੇ ਕਾਂਗਰਸ ਦਾ ਮਲ੍ਹਮ

ਚੰਡੀਗੜ੍ਹ – ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਚਾਰ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੋਵਾਂ ਮੁੱਖ ਮੰਤਰੀਆਂ ਨੇ ਪੀੜਤ ਪਰਿਵਾਰਾਂ ਨੂੰ ਇਹ ਮਦਦ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ। ਲਖਨਊ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਅਸੀਂ ਕਤਲ ਕੀਤੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ।’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਹੁਲ ਗਾਂਧੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਯੂਪੀ ਪਹੁੰਚ ਗਏ ਹਨ। ਹਾਲਾਂਕਿ ਪਹਿਲਾਂ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਯੂਪੀ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਸੀ ਪਰ ਬਾਅਦ ‘ਚ ਰਾਹੁਲ ਗਾਂਧੀ, ਚਰਨਜੀਤ ਸਿੰਘ ਚੰਨੀ ਤੇ ਭੂਪੇਸ਼ ਬਘੇਲ ਦੇ ਯੂਪੀ ਬਾਰਡਰ ‘ਤੇ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਹੁਲ ਤੇ ਪ੍ਰਿਅੰਕਾ ਗਾਂਧੀ ਸਮੇਤ ਪੰਜ ਮੈਂਬਰੀ ਵਫ਼ਦ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ। ਇਹ ਸਾਰੇ ਲਖੀਮਪੁਰ ਖੀਰੀ ਜਾਣਗੇ ਤੇ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।ਰਾਹੁਲ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਸੀਤਾਪੁਰ ‘ਚ ਮਿਲਣਗੇ ਜਿੱਥੇ ਪ੍ਰਿਅੰਕਾ ਗਾਂਧੀ ਦੋ ਦਿਨਾਂ ਤੋਂ ਨਜ਼ਰਬੰਦ ਹਨ। ਵੱਡੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਹੀ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਮਿਲ ਗਈ ਹੈ। ਹਾਲਾਂਕਿ ਲਿਮਟ ਸਿਰਫ਼ 5 ਮੈਂਬਰਾਂ ਦੀ ਰੱਖੀ ਗਈ ਹੈ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ