ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੂਸ ਦੇ ਬੇਲਗੋਰੋਡ ਖੇਤਰ ‘ਚ ਧਮਾਕਾ, ਤਿੰਨ ਦੀ ਮੌਤ

ਕੀਵ – ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੂਸ ਦੇ ਬੇਲਗੋਰੋਡ ਖੇਤਰ ਵਿੱਚ ਐਤਵਾਰ ਨੂੰ “ਜ਼ਬਰਦਸਤ ਧਮਾਕਿਆਂ” ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਯੂਕਰੇਨ ਦੀ ਸਰਹੱਦ ਨਾਲ ਲੱਗਦੇ ਖੇਤਰ ਦੇ ਗਵਰਨਰ ਵਿਆਚੇਸਲਾਵ ਗਲੇਡਕੋਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਸੀਂ ਫਿਲਹਾਲ ਹਾਲਾਤਾਂ ਨੂੰ ਤੈਅ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਗਲੇਡਕੋਵ ਨੇ ਕਿਹਾ ਕਿ ਧਮਾਕਿਆਂ ਨਾਲ ਰਿਹਾਇਸ਼ੀ ਇਮਾਰਤਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਯੂਕਰੇਨ ਨੇ ਪੱਛਮੀ ਦੇਸ਼ਾਂ ਨਾਲੋਂ ਲੰਬੀ ਰੇਂਜ ਦੇ ਹਥਿਆਰਾਂ ਅਤੇ ਹਵਾਈ ਰੱਖਿਆ ਪ੍ਰਣਾਲੀਆਂ ਦੀ ਮੰਗ ਕੀਤੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਨੇ ਕਿਹਾ ਕਿ ਜੇਕਰ ਸਹਿਯੋਗੀ ਸੱਚਮੁੱਚ ਸਹਿਯੋਗ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਜਲਦੀ ਹੀ ਪ੍ਰਭਾਵਸ਼ਾਲੀ ਮਦਦ ਪ੍ਰਦਾਨ ਕਰਨੀ ਚਾਹੀਦੀ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਰੂਸੀ ਫੌਜ ਨੇ ਓਡੇਸਾ ਦੇ ਨੇੜੇ ਇਕ ਰਿਹਾਇਸ਼ੀ ਇਮਾਰਤ ‘ਤੇ ਮਿਜ਼ਾਈਲ ਹਮਲਾ ਕੀਤਾ ਸੀ, ਜਿਸ ‘ਚ 21 ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਸ ਹਫ਼ਤੇ ਕਿਸੇ ਨਾਗਰਿਕ ਅੱਡੇ ‘ਤੇ ਰੂਸੀ ਬਲਾਂ ਦਾ ਇਹ ਦੂਜਾ ਹਮਲਾ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਉਸ ਨੇ ਕ੍ਰੇਮੇਨਚੁਕ ਸ਼ਹਿਰ ਦੇ ਸ਼ਾਪਿੰਗ ਸੈਂਟਰ ‘ਤੇ ਮਿਜ਼ਾਈਲਾਂ ਦਾਗੀਆਂ ਸਨ, ਜਿਸ ‘ਚ 19 ਲੋਕ ਮਾਰੇ ਗਏ ਸਨ।

ਰੂਸੀ ਹਮਲੇ ਵਿੱਚ ਨੌ ਮੰਜ਼ਿਲਾ ਅਪਾਰਟਮੈਂਟ ਪੂਰੀ ਤਰ੍ਹਾਂ ਢਹਿ ਗਿਆ ਸੀ। ਇਸ ਦੇ ਨਾਲ ਲੱਗਦੀ 14 ਮੰਜ਼ਿਲਾ ਇਮਾਰਤ ਨੂੰ ਵੀ ਨੁਕਸਾਨ ਪਹੁੰਚਿਆ। ਜਿਸ ਥਾਂ ‘ਤੇ ਇਹ ਹਮਲਾ ਹੋਇਆ ਹੈ, ਉਹ ਓਡੇਸਾ ਬੰਦਰਗਾਹ ਦੇ ਬਿਲਕੁਲ ਨੇੜੇ ਹੈ। ਅੱਧੀ ਰਾਤ ਤੋਂ ਬਾਅਦ ਹੋਏ ਇਸ ਹਮਲੇ ਨਾਲ ਲੋਕਾਂ ‘ਚ ਹੜਕੰਪ ਮਚ ਗਿਆ। ਨੇੜਲੇ ਪਿੰਡ ਦੇ ਲੋਕਾਂ ਨੇ ਆ ਕੇ ਮਲਬੇ ਹੇਠ ਦੱਬੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਦਾਖ਼ਲ ਕਰਵਾਇਆ। ਜਿਸ ਇਮਾਰਤ ‘ਤੇ ਹਮਲਾ ਹੋਇਆ ਸੀ, ਉਸ ਵਿਚ ਕੁੱਲ 152 ਲੋਕ ਰਹਿੰਦੇ ਸਨ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ