ਧੂਰੀ – ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਮਨਾਇਆ ਗਿਆ। ਉਲੀਕੇ ਪ੍ਰੋਗਰਾਮ ਵਿੱਚ ਪੰਜਾਬ ਦੀ ਉੱਘੀ ਕਵਿੱਤਰੀ ਸਿਮਰਨ ਅਕਸ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ।
ਸਿਮਰਨ ਅਕਸ ਨੇ ਪੰਜਾਬੀ ਮਾਤ ਭਾਸ਼ਾ ਬਾਰੇ ਵਿਦਿਆਰਥੀਆਂ ਨਾਲ ਵਡਮੁੱਲੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜਿੱਥੇ ਜਿੱਥੇ ਪੰਜਾਬੀ ਜਾ ਰਹੇ ਹਨ ਉੱਥੇ ਉੱਥੇ ਪੰਜਾਬੀ ਭਾਸ਼ਾ ਦਾ ਪ੍ਰਸਾਰ ਵੀ ਹੋ ਰਿਹਾ ਹੈ। ਉਨ੍ਹਾਂ ਨੇ ਕਵਿਤਾ ਲਿਖਣ ਦੀਆਂ ਵੱਖ ਵੱਖ ਬਰੀਕੀਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਤ ਜਾਣਕਾਰੀ ਵੀ ਦਿੱਤੀ। ਇਸ ਮੌਕੇ ਕਾਲਜ ਵਿਦਿਆਰਥੀਆਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਵੀ ਕੀਤਾ ਗਿਆ। ਲੇਖ ਮੁਕਾਬਲੇ ਦੇ ਵਿੱਚ ਬੀ.ਏ. ਭਾਗ ਦੂਜਾ ਦੀ ਜੱਸ ਕੌਰ, ਬੀ.ਏ. ਭਾਗ ਪਹਿਲਾ ਦੀ ਸੁਖਬੀਰ ਕੌਰ ਅਤੇ ਬੀ.ਕਾਮ ਭਾਗ ਦੂਜਾ ਦੀ ਅਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਸੁੰਦਰ ਲਿਖਾਈ ਮੁਕਾਬਲੇ ਵਿੱਚ ਐੱਮ.ਏ. ਭਾਗ ਦੂਜਾ ਦੀ ਭਜਨ ਕੌਰ, ਬੀ.ਏ. ਭਾਗ ਪਹਿਲਾ ਦੀ ਗਗਨਪ੍ਰੀਤ ਕੌਰ ਅਤੇ ਬੀ.ਏ. ਭਾਗ ਦੂਜਾ ਦੀ ਜੱਸ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਏ. ਭਾਗ ਪਹਿਲਾ ਦੀ ਹਰਮਨਦੀਪ ਕੌਰ, ਬੀ. ਕਾਮ ਭਾਗ ਦੂਜਾ ਦੀ ਹਰਮਨਜੋਤ ਕੌਰ ਅਤੇ ਬੀ.ਏ. ਭਾਗ ਦੂਜਾ ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਪ੍ਰਸ਼ਨੋਤਰੀ ਮੁਕਾਬਲੇ ਵਿੱਚ ਐੱਮ.ਏ ਭਾਗ ਦੂਜਾ ਦੀ ਲਖਵੀਰ ਕੌਰ, ਐੱਮ.ਏ ਪੰਜਾਬੀ ਭਾਗ ਪਹਿਲਾ ਦੀ ਮਨਪ੍ਰੀਤ ਕੌਰ ਅਤੇ ਬੀ.ਏ. ਭਾਗ ਦੂਜਾ ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿੱਚ ਬੀ.ਏ. ਭਾਗ ਪਹਿਲਾ ਦੀ ਜਸਪਰਵਾਜ ਕੌਰ, ਬੀ.ਏ. ਭਾਗ ਪਹਿਲਾ ਦੀ ਗਗਨਪ੍ਰੀਤ ਕੌਰ ਅਤੇ ਬੀ.ਏ. ਭਾਗ ਦੂਜਾ ਦੇ ਸੁਖਬੀਰ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਨੇ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਕਾਲਜ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ ਨੂੰ ਫੁਲਕਾਰੀ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਜਸਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਡਾ. ਰਜਿੰਦਰ ਸਿੰਘ ਵੱਲੋਂ ਨਿਭਾਈ ਗਈ।
ਇਸ ਮੌਕੇ ਡਾ. ਸੁਭਾਸ਼ ਕੁਮਾਰ, ਡਾ. ਹਰਪ੍ਰੀਤ ਸਿੰਘ, ਪ੍ਰੋ. ਕਰਨੈਲ ਸਿੰਘ, ਪ੍ਰੋ. ਜਗਤਾਰ ਸਿੰਘ, ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਚੇਤਨ ਕੁਮਾਰ, ਡਾ. ਕੁਲਵਿੰਦਰ ਸਿੰਘ, ਪ੍ਰੋ. ਜਪਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਜਗਸੀਰ ਸਿੰਘ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਗੁਰਦੀਪ ਸਿੰਘ ਮੌਜੂਦ ਸਨ।