ਯੂਨੀਸੇਫ ਨੇ ਬੰਗਾਲ ਦੀਆਂ ਸਮਾਜ ਭਲਾਈ ਸਕੀਮਾਂ ਦੀ ਕੀਤੀ ਸ਼ਲਾਘਾ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਕਿਹਾ ਕਿ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੇਫ) ਨੇ ਰਾਜ ਦੀਆਂ ਸਮਾਜ ਭਲਾਈ ਸਕੀਮਾਂ ਦੀ ਸ਼ਲਾਘਾ ਕੀਤੀ ਹੈ। ਮਮਤਾ ਬੈਨਰਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ ’ਤੇ ਲਿਖਿਆ, ’’ਮੈਨੂੰ ਇਹ ਦੱਸਦੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਡੀ ਪੱਛਮੀ ਬੰਗਾਲ ਸਰਕਾਰ ਦੀਆਂ ਸਮਾਜ ਭਲਾਈ ਸਕੀਮਾਂ ਦੀ ਯੂਨੀਸੈਫ ਦੁਆਰਾ ਫਿਰ ਤੋਂ ਪ੍ਰਸ਼ੰਸਾ ਕੀਤੀ ਗਈ ਹੈ। ’ਇੰਪੈਕਟ ਈਸਟ 2024’ ਕਾਨਫਰੰਸ ਵਿੱਚ, ਯੂਨੀਸੈਫ ਦੇ ਇੱਕ ਉੱਚ ਅਧਿਕਾਰੀ ਨੇ ’ਕੰਨਿਆਸ਼੍ਰੀ’ ਅਤੇ ’ਰੂਪਸ਼੍ਰੀ’ ਵਰਗੀਆਂ ਸਾਡੀਆਂ ਯੋਜਨਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਰਾਜ ਦੇ ਸਮਾਜਿਕ ਉੱਨਤੀ ਵਿੱਚ ਮਹੱਤਵਪੂਰਨ ਹਨ।’’
ਉਹਨਾਂ ਕਿਹਾ, “ਸਮਾਜ ਵਿੱਚ ਸਾਡੀ ਪਹੁੰਚ ਅਤੇ ਜੀਵਨ ਨੂੰ ਬਦਲਣ ਵਾਲੇ ਪ੍ਰਭਾਵਸ਼ਾਲੀ ਭਲਾਈ ਪ੍ਰੋਗਰਾਮਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਸ਼ੰਸਾ ਮਿਲਦੀ ਰਹਿੰਦੀ ਹੈ।” ਪੱਛਮੀ ਬੰਗਾਲ ਸਰਕਾਰ ਦੀ ’ਕੰਨਿਆਸ਼੍ਰੀ ਸਕੀਮ’ ਇੱਕ ਸ਼ਰਤੀਆ ਨਕਦ ਟ੍ਰਾਂਸਫਰ ਸਕੀਮ ਹੈ, ਜਿਸਦਾ ਉਦੇਸ਼ ਸਾਰੀਆਂ ਕਿਸ਼ੋਰ ਲੜਕੀਆਂ ਨੂੰ ਸਕੂਲੀ ਪੜ੍ਹਾਈ ਕਰਨ ਲਈ ਉਤਸ਼ਾਹਿਤ ਕਰਨਾ ਅਤੇ 18 ਸਾਲ ਦੀ ਉਮਰ ਤੱਕ ਉਹਨਾਂ ਦਾ ਵਿਆਹ ਮੁਲਤਵੀ ਕਰਕੇ ਪੱਛਮੀ ਬੰਗਾਲ ਵਿੱਚ ਲੜਕੀਆਂ ਦੀ ਸਥਿਤੀ ਵਿੱਚ ਸੁਧਾਰ ਕਰਨਾ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ’ਰੂਪਸ਼੍ਰੀ ਸਕੀਮ’ ਤਹਿਤ ਆਰਥਿਕ ਤੌਰ ’ਤੇ ਪਛੜੇ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਇਕਮੁਸ਼ਤ ਵਿੱਤੀ ਗ੍ਰਾਂਟ ਦਿੱਤੀ ਜਾਂਦੀ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ