ਯੋਗੀ ਦਾ ਬੁਲਡੋਜ਼ਰ ਰਾਖਵਾਂਕਰਨ ਦੇ ਖ਼ਿਲਾਫ਼: ਕਾਂਗਰਸ

ਨਵੀਂ ਦਿੱਲੀ – ਕਾਂਗਰਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਕਥਿਤ ਤੌਰ ’ਤੇ ਲਿਖੇ ਗਏ ਇੱਕ ਲੇਖ ਦਾ ਹਵਾਲਾ ਦਿੰਦਿਆਂ ਅੱਜ ਦੋਸ਼ ਲਾਇਆ ਕਿ ਉਨ੍ਹਾਂ ਦਾ ‘ਬੁਲਡੋਜ਼ਰ’ ਦਲਿਤਾਂ, ਆਦਿਵਾਸੀਆਂ ਤੇ ਪਛੜੇ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਯੋਗੀ ਆਦਿੱਤਿਆਨਾਥ ਦੀ ਵੈੱਬਸਾਈਟ ’ਤੇ ਮੌਜੂਦ ਇੱਕ ਲੇਖ ਦਾ ਜ਼ਿਕਰ ਕਰਦਿਆਂ ਯੋਗੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨੇ ’ਤੇ ਲਿਆ। ਰਮੇਸ਼ ਨੇ ਐਕਸ ’ਤੇ ਪੋਸਟ ਕੀਤਾ, ‘ਪ੍ਰਧਾਨ ਮੰਤਰੀ ਨੇ ਅੱਜ ਕਿਹਾ ਹੈ ਕਿ ਵਿਰੋਧੀ ਗੱਠਜੋੜ ਇੰਡੀਆ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਸਿੱਖਣਾ ਚਾਹੀਦਾ ਹੈ ਕਿ ਬੁਲਡੋਜ਼ਰ ਕਿੱਥੇ ਚਲਾਉਣਾ ਚਾਹੀਦਾ ਹੈ। ਦੇਖੋ ਯੋਗੀ ਦਾ ਬੁਲਡੋਜ਼ਰ ਕਿਵੇਂ ਦਲਿਤਾਂ, ਆਦਿਵਾਸੀਆਂ ਤੇ ਪਛੜੇ ਵਰਗਾਂ ਲਈ ਮੌਜੂਦ ਰਾਖਵਾਂਕਰਨ ਦੇ ਸਿਸਟਮ ਦੇ ਖ਼ਿਲਾਫ਼ ਹੈ।’

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ