ਰਾਜਧਾਨੀ ‘ਚ ਕੜਾਕੇ ਦੀ ਠੰਢ, ਦਿੱਲੀ ਸਣੇ ਅੱਠ ਸੂਬਿਆਂ ‘ਚ ਸੀਤਲਹਿਰ ਦਾ ਅਲਰਟ

ਨਵੀਂ ਦਿੱਲੀ – ਪਹਾੜੀ ਖੇਤਰਾਂ ਤੋਂ ਆਉਣ ਵਾਲੀਆਂ ਬਰਫੀਲੀਆਂ ਹਵਾਵਾਂ ਕਾਰਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਖੇਤਰ ਸੀਤ ਲਹਿਰ ਦੀ ਲਪੇਟ ਵਿਚ ਹਨ। ਇਸ ਕੜੀ ਵਿਚ ਦਿੱਲੀ-ਐਨਸੀਆਰ ਵਿਚ ਵੀ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਘੱਟ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਤਿੰਨ ਦਿਨਾਂ ਵਿਚ ਵੈਸਟਰਨ ਡਿਸਟਰਬੈਂਸ ਦੀ ਸਰਗਰਮੀ ਕਾਰਨ ਸੀਤ ਲਹਿਰ ਦਾ ਦੌਰ ਖਤਮ ਹੋ ਜਾਵੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਸਮੇਤ ਅੱਠ ਸੂਬਿਆਂ ਵਿਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 2 ਦਿਨਾਂ ਦੌਰਾਨ ਦਿੱਲੀ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿਚ ਤੇ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੀ ਸੰਭਾਵਨਾ ਹੈ।ਮੈਦਾਨੀ ਇਲਾਕਿਆਂ ਵਿਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤਕ ਡਿੱਗਣ ‘ਤੇ ਆਈਐਮਡੀ ਨੇ ਸ਼ੀਤ ਲਹਿਰ ਦਾ ਐਲਾਨ ਕੀਤਾ। ਸ਼ੀਤ ਲਹਿਰ ਉਦੋਂ ਵੀ ਐਲਾਨ ਕੀਤੀ ਜਾਂਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਸੈਲਸੀਅਸ ਤੇ ਆਮ ਨਾਲੋਂ 4.5 ਡਿਗਰੀ ਘੱਟ ਹੁੰਦਾ ਹੈ। ਅਗਲੇ 4-5 ਦਿਨਾਂ ਦੌਰਾਨ ਪੂਰਬੀ ਭਾਰਤ ਵਿਚ ਘੱਟੋ-ਘੱਟ ਤਾਪਮਾਨ ਵਿਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਗੁਜਰਾਤ ‘ਚ ਅਗਲੇ 3-4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 2-4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। 4-7 ਜਨਵਰੀ ਦੌਰਾਨ ਜੰਮੂ-ਕਸ਼ਮੀਰ ਅਤੇ ਲੱਦਾਖ ਖੇਤਰ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।ਸਕਾਈਮੇਟ ਮੌਸਮ ਮੁਤਾਬਕ ਅੱਜ ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਤਾਮਿਲਨਾਡੂ ਤੱਟਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਰਾਇਲਸੀਮਾ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਦਰੂਨੀ ਤਾਮਿਲਨਾਡੂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੇਰਲ, ਦੱਖਣ ਭਾਰਤ ਕਰਨਾਟਕ ਤੇ ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਬਾਰਿਸ਼ ਦੀ ਬਹੁਤ ਸੰਭਾਵਨਾ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ