ਰਾਜਨੀਤਕ ਦਲਾਂ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ, ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ (Election Commission of India, ECI) ਨੂੰ ਨੋਟਿਸ ਜਾਰੀ ਕੀਤਾ ਹੈ। ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਨਾਵਾਂ ਤੇ ਚਿੰਨ੍ਹਾਂ ਦੀ ਵਰਤੋਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਸੀ।
ਧਾਰਮਿਕ ਨਾਵਾਂ ਤੇ ਚਿੰਨ੍ਹਾਂ ਦੀ ਵਰਤੋਂ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਇਤਰਾਜ਼ ਉਠਾਏ ਗਏ ਹਨ। ਪਟੀਸ਼ਨਕਰਤਾ ਸਈਅਦ ਵਸੀਮ ਰਿਜ਼ਵੀ ਨੇ ਕਿਹਾ ਹੈ ਕਿ ਅਦਾਲਤ ਨੂੰ ਅਜਿਹੀਆਂ ਪਾਰਟੀਆਂ ਦੇ ਚੋਣ ਲੜਨ ’ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਤੋਂ ਚਾਰ ਹਫਤਿਆਂ ’ਚ ਜਵਾਬ ਮੰਗਿਆ ਹੈ। ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਗੌਰਵ ਭਾਟੀਆ ਨੇ ਅਦਾਲਤ ’ਚ ਕਿਹਾ ਕਿ ਸਿਆਸੀ ਪਾਰਟੀਆਂ ਦੇ ਝੰਡਿਆਂ ਵਿਚ ਚੰਦ-ਤਾਰਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ’ਤੇ ਰੋਕ ਲੱਗਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਪਟੀਸ਼ਨ ’ਚ ਧਾਰਮਿਕ ਨਾਂ ਤੇ ਚਿੰਨ੍ਹਾਂ ਦੀ ਵਰਤੋਂ ਕਰਨ ਵਾਲੇ ਰਾਜਨੀਤਕ ਦਲਾਂ ’ਤੇ ਚੋਣ ਲੜਨ ਤੋਂ ਰੋਕਣ ਦੀ ਵੀ ਮੰਗ ਕੀਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਅਕਤੂਬਰ ਨੂੰ ਹੋਵੇਗੀ।

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’