ਰਾਜਸਥਾਨ ‘ਚ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਜੈਪੁਰ – ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਐਤਵਾਰ ਨੂੰ ਹੇਮਾਰਾਮ ਚੌਧਰੀ, ਮਹਿੰਦਰਜੀਤ ਸਿੰਘ ਮਾਲਵੀਆ, ਰਾਮਲਾਲ ਜਾਟ ਅਤੇ ਮਹੇਸ਼ ਜੋਸ਼ੀ ਨੂੰ ਮੰਤਰੀਆਂ ਦੀ ਸਹੁੰ ਚੁਕਾਈ। ਹੇਮਾਰਾਮ ਚੌਧਰੀ, ਵਿਸ਼ਵੇਂਦਰ ਸਿੰਘ, ਰਮੇਸ਼ ਮੀਨਾ, ਮਮਤਾ ਭੂਪੇਸ਼, ਭਜਨ ਲਾਲ ਜਾਟਵ, ਟੀਕਾਰਾਮ ਜੂਲੀ, ਗੋਵਿੰਦ ਰਾਮ ਮੇਘਵਾਲ ਤੇ ਸ਼ਕੁੰਤਲਾ ਰਾਵਤ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ।ਇਸ ਪ੍ਰੋਗਰਾਮ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕਲਰਾਜ ਮਿਸ਼ਰਾ ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੈਪੁਰ ਦੇ ਰਾਜ ਭਵਨ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਪੁੱਜੇ। ਇਸ ਨਾਲ ਹੀ ਮੰਤਰੀ ਮੰਡਲ ਦੇ ਪੁਨਰਗਠਨ ਦੇ ਹਿੱਸੇ ਵਜੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਸੂਬਾ ਕਾਂਗਰਸ ਹੈੱਡਕੁਆਰਟਰ ਵਿਖੇ ਪਾਰਟੀ ਵਿਧਾਇਕਾਂ ਦੀ ਮੀਟਿੰਗ ਹੋਈ। ਕੈਬਨਿਟ ‘ਚ 15 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ ਮੰਤਰੀ ਮੰਡਲ ਦੇ ਵਿਸਥਾਰ ਵਿੱਚ 11 ਕੈਬਨਿਟ ਮੰਤਰੀ ਅਤੇ ਚਾਰ ਰਾਜ ਮੰਤਰੀ ਸ਼ਾਮਲ ਹਨ। ਮੰਤਰੀ ਮੰਡਲ ਵਿਚ 12 ਨਵੇਂ ਚਿਹਰੇ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ ਪੰਜ ਸਚਿਨ ਪਾਇਲਟ ਕੈਂਪ ਦੇ ਹਨ। ਇੱਥੇ ਮੰਤਰੀ ਮੰਡਲ ਦੇ ਫੇਰਬਦਲ ‘ਤੇ ਕਾਂਗਰਸ ਵਿਧਾਇਕ ਸ਼ਾਫੀਆ ਜ਼ੁਬੈਰ ਨੇ ਕਿਹਾ ਕਿ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਨਹੀਂ ਮਿਲਿਆ। ਇਸ ਦੇ ਨਾਲ ਹੀ ਟੀਕਾਰਾਮ ਨੂੰ ਲੈ ਕੇ ਕਾਂਗਰਸ ‘ਚ ਹੀ ਵਿਰੋਧ ਸ਼ੁਰੂ ਹੋ ਗਿਆ ਹੈ।ਇਸ ਦੋਰਾਨ ਅਸ਼ੋਕ ਗਹਿਲੋਤ ਨੇ ਕਿਹਾ ਜਿਨ੍ਹਾਂ ਨੂੰ ਕੈਬਨਿਟ ਵਿਚ ਸ਼ਾਮਲ ਨਹੀਂ ਕੀਤਾ ਜਾ ਸਕਿਆ, ਉਨ੍ਹਾਂ ਦੀ ਅਹਿਮੀਅਤ ਘੱਟ ਨਹੀਂ ਹੋਈ ਹੈ। ਉੱਥੇ ਹੀ ਅਸ਼ੋਕ ਗਹਿਲੋਤ ਨੇ ਟਵੀਟ ਕਰ ਕੇ ਲਿਖਿਆ ਕਿ ਰਾਜਸਥਾਨ ਸਰਕਾਰ ਦੇ ਮੰਤਰੀ ਦੇ ਰੂਪ ਵਿਚ ਸਹੁੰ ਗ੍ਰਹਿਣ ਕਰਨ ਵਾਲੇ ਸਾਰੇ ਵਿਧਾਇਕਾਂ ਨੂੰ ਸ਼ੁੱਭਕਾਮਨਾਵਾਂ। ਪਿਛਲੇ 35 ਮਹੀਨਿਆਂ ਵਿਚ ਸਾਡੀ ਸਰਕਾਰ ਨੇ ਪ੍ਰਦੇਸ਼ ਨੂੰ ਸੰਵੇਦਨਸ਼ੀਲ, ਪਾਰਦਰਸ਼ੀ ਤੇ ਜਵਾਬਦੇਹ ਸੁਸ਼ਾਸਨ ਦੇਮ ਦਾ ਕੰਮ ਕੀਤਾ ਹੈ। ਤਮਾਮ ਮੁਸ਼ਕਿਲਾਂ ਦੇ ਬਾਵਜੂਦ ਸਾਡੀ ਸਾਡੀ ਸਰਕਾਰ ਨੇ ਪ੍ਰਦੇਸ਼ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਇਆ ਹੈ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ