ਰਾਜੌਰੀ ਜ਼ਿਲੇ ‘ਚ ਅਜੇ ਵੀ ਪੰਜ ਤੋਂ ਛੇ ਹੋਰ ਅੱਤਵਾਦੀ ਲੁਕੇ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਜੌਰੀ – ਦਰਹਾਲ ਵਿੱਚ ਫੌਜੀ ਟਿਕਾਣੇ ’ਤੇ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਮਾਰੇ ਗਏ ਦੋ ਅੱਤਵਾਦੀਆਂ ਦੇ ਕਈ ਹੋਰ ਸਾਥੀ ਹਨ ਜੋ ਹਾਲ ਹੀ ਵਿੱਚ ਕੰਟਰੋਲ ਰੇਖਾ (ਐਲਓਸੀ) ਤੋਂ ਇਕੱਠੇ ਘੁਸਪੈਠ ਕਰ ਗਏ ਸਨ। ਇਨ੍ਹਾਂ ਦੀ ਗਿਣਤੀ ਪੰਜ ਤੋਂ ਛੇ ਦੱਸੀ ਜਾ ਰਹੀ ਹੈ। ਇਹ ਅੱਤਵਾਦੀ ਜ਼ਿਲ੍ਹੇ ਵਿੱਚ ਹੀ ਮੌਜੂਦ ਹਨ। ਫੌਜ, ਪੁਲਿਸ ਕਈ ਇਲਾਕਿਆਂ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

ਸੂਤਰਾਂ ਮੁਤਾਬਕ ਕਰੀਬ 10 ਦਿਨ ਪਹਿਲਾਂ ਸੱਤ ਤੋਂ ਅੱਠ ਅੱਤਵਾਦੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਸਨ। ਜੋ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਲ ਗਏ। ਕਾਲਾਕੋਟ, ਥਾਨਾਮੰਡੀ, ਬੁਢਲ ਦੇ ਕੁਝ ਇਲਾਕਿਆਂ ‘ਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਆਤਮਘਾਤੀ ਦਸਤੇ ‘ਚ ਸ਼ਾਮਲ ਸਾਰੇ ਅੱਤਵਾਦੀ 20 ਤੋਂ 22 ਸਾਲ ਦੀ ਉਮਰ ਦੇ ਹਨ। ਇਹ ਸਾਰੇ ਪਾਕਿਸਤਾਨੀ ਹਨ। ਦੱਸਿਆ ਜਾਂਦਾ ਹੈ ਕਿ ਇਹ ਉਹੀ ਅੱਤਵਾਦੀ ਹਨ, ਜਿਨ੍ਹਾਂ ਨੂੰ ਗੁਲਾਮ ਜੰਮੂ-ਕਸ਼ਮੀਰ ‘ਚ ਅੱਤਵਾਦੀ ਸਿਖਲਾਈ ਕੈਂਪਾਂ ‘ਚ ਸਖਤ ਟ੍ਰੇਨਿੰਗ ਦਿੱਤੀ ਗਈ ਹੈ। ਅੱਤਵਾਦੀ ਹਰ ਤਰ੍ਹਾਂ ਦੇ ਹਥਿਆਰ ਚਲਾਉਣ ਵਿਚ ਮਾਹਰ ਹਨ।

ਇੱਕ ਥਾਂ ਤੋਂ ਦੂਜੀ ਥਾਂ ਸੁਰੱਖਿਅਤ ਪਹੁੰਚਣ ਲਈ ਅੱਤਵਾਦੀਆਂ ਨੂੰ ਸਰਹੱਦ ਪਾਰੋਂ ਕਾਲੇ ਕੱਪੜੇ ਪਾ ਕੇ ਭੇਜਿਆ ਗਿਆ ਹੈ। ਤਾਂ ਜੋ ਉਹ SOG ਦੇ ਜਵਾਨਾਂ ਅਤੇ ਫੌਜ ਦੀ ਮਾਰੂ ਟੀਮ ਵਾਂਗ ਦਿਖਾਈ ਦੇਣ। ਅੱਤਵਾਦੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕਸ਼ਮੀਰ ‘ਚ ਅੱਤਵਾਦ ਦੀ ਰੀੜ ਦੀ ਹੱਡੀ ਟੁੱਟ ਗਈ ਹੈ ਅਤੇ ਹੁਣ ਅੱਤਵਾਦੀ ਰਾਜੌਰੀ ਅਤੇ ਪੁੰਛ ਦੋਹਾਂ ਜ਼ਿਲਿਆਂ ‘ਚ ਫਿਰ ਤੋਂ ਸਰਗਰਮੀਆਂ ਸ਼ੁਰੂ ਕਰ ਸਕਦੇ ਹਨ। ਕੋਈ ਵੀ ਪੁਲੀਸ ਅਧਿਕਾਰੀ ਇਸ ਮੁੱਦੇ ’ਤੇ ਖੁੱਲ੍ਹ ਕੇ ਨਹੀਂ ਬੋਲ ਰਿਹਾ।

ਵਧ ਰਹੀਆਂ ਸਨ ਅੱਤਵਾਦੀ ਗਤੀਵਿਧੀਆਂ : ਪਿਛਲੇ ਮਹੀਨੇ ਲਸ਼ਕਰ ਕਮਾਂਡਰ ਤਾਲਿਬ ਸ਼ਾਹ ਸਮੇਤ ਇਕ ਹੋਰ ਅੱਤਵਾਦੀ ਨੂੰ ਪਿੰਡ ਵਾਸੀਆਂ ਨੇ ਰਿਆਸੀ ਤੋਂ ਫੜਿਆ ਸੀ। ਉਹ ਰਿਆਸੀ ਅਤੇ ਰਾਜੌਰੀ-ਪੁੰਛ ਜ਼ਿਲ੍ਹਿਆਂ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਉਣ ਵਿੱਚ ਲੱਗੇ ਹੋਏ ਸਨ। ਇਸ ਦੇ ਨਾਲ ਹੀ ਪਿਛਲੇ ਸਾਲ ਅਕਤੂਬਰ ‘ਚ ਪੁੰਛ ਦੇ ਚਮਰੇਡ ਜੰਗਲ ‘ਚ ਅੱਤਵਾਦੀਆਂ ਦੇ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਪੁੰਛ ਦੇ ਭੱਠਾਧੁਲੀਆ ਦੇ ਜੰਗਲ ‘ਚ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਹਮਲਾ ਕਰਕੇ 6 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ।

Related posts

ਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇ

AI ਇੱਕ ਸਾਧਨ ਹੈ ਇਹ ਮਨੁੱਖੀ ਸਮਝ ਦੀ ਥਾਂ ਨਹੀਂ ਲੈ ਸਕਦਾ – ਚੀਫ਼ ਜਸਟਿਸ

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ