ਰਾਜ ਸਭਾ ਚੋਣਾਂ ‘ਤੇ ਰਾਜਸਥਾਨ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਛੇਤੀ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਜਸਥਾਨ ਹਾਈ ਕੋਰਟ ਦੇ ਇਕ ਹੁਕਮ ਵਿਰੁੱਧ ਦਾਇਰ ਪਟੀਸ਼ਨ ‘ਤੇ ਛੇਤੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ਦਾਇਰ ਕਰਕੇ ਰਾਜ ਦੇ ਛੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਬਾਰੇ ਫੈਸਲਾ ਹੋਣ ਤੱਕ ਰਾਜ ਸਭਾ ਚੋਣ ਨਤੀਜਿਆਂ ਦੇ ਐਲਾਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

ਜਸਟਿਸ ਐਮਆਰ ਸ਼ਾਹ ਅਤੇ ਅਨਿਰੁਧ ਬੋਸ ਦੀ ਬੈਂਚ ਨੇ ਕਿਹਾ ਹੈ ਕਿ ਪਟੀਸ਼ਨ ‘ਤੇ ਚੀਫ ਜਸਟਿਸ ਦੇ ਜਵਾਬ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ। ਅਸੀਂ ਪਟੀਸ਼ਨ ਬਾਰੇ ਰਜਿਸਟਰੀ ਤੋਂ ਪੁੱਛਗਿੱਛ ਕੀਤੀ ਹੈ। ਉਨ੍ਹਾਂ ਨੇ ਚੀਫ਼ ਜਸਟਿਸ ਨੂੰ ਜਾਣੂ ਕਰਵਾਇਆ ਹੈ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ।

Related posts

1 ਅਕਤੂਬਰ ਤੋਂ ਲਾਗੂ ਹੋਵੇਗਾ ਘੱਟ ਰੋਸ਼ਨੀ ‘ਚ ਪਿੰਕ ਬਾਉਲ ਦੀ ਵਰਤੋਂ ਦਾ ਨਵਾਂ ਨਿਯਮ।

ਪਾਸਿੰਗ-ਆਊਟ ਪਰੇਡ ‘ਤੇ ਕੈਪਟਨ ਦੁਆਰਾ ਵਿਆਹ ਦੇ ਪ੍ਰਸਤਾਵ ‘ਤੇ ਵਿਵਾਦ ਖੜ੍ਹਾ ਹੋ ਗਿਆ !

ਏਅਰਲਾਈਨਾਂ ਲਈ 10,000 ਕਰੋੜ ਰੁਪਏ ਦੇ ਤੇਲ ਰਾਹਤ ਫੰਡ ਨੂੰ ਮਨਜ਼ੂਰੀ