ਰਾਮਲੀਲਾ ਮੈਦਾਨ ’ਚ ਰਾਸ਼ਟਰਪਤੀ- ਮੋਦੀ ਨੇ ਕੀਤਾ ਰਾਵਣ ਦਾ ਦਹਿਨ

(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਦੇ ਮਾਧਵਦਾਸ ਪਾਰਕ ਵਿੱਚ ਅੱਜ ਵਿਜੈਦਸ਼ਮੀ (ਦੁਸਹਿਰਾ) ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਕੀਤੀ। ਇਸ ਵਿਸ਼ੇਸ਼ ਮੌਕੇ ’ਤੇ ਪੀ.ਐੱਮ ਮੋਦੀ ਨੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜ ਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਸੰਦੇਸ਼ ਦਿੱਤਾ।

ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਤੇ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ਨੇ ਦੁਸਹਿਰੇ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਿਖਾਉਂਦਾ ਹੈ ਕਿ ਜੀਵਨ ਵਿੱਚ ਨੈਤਿਕਤਾ ਅਤੇ ਧਰਮ ਦਾ ਪਾਲਣ ਕਰਨਾ ਸਭ ਤੋਂ ਜ਼ਰੂਰੀ ਹੈ। ਇਹ ਤਿਉਹਾਰ ਸਾਨੂੰ ਬੁਰਾਈ ’ਤੇ ਚੰਗਿਆਈ ਦੀ ਸਦੀਵੀ ਜਿੱਤ ਦਾ ਸੰਦੇਸ਼ ਦਿੰਦਾ ਹੈ।

Related posts

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

ਅਭਿਸ਼ੇਕ ਸ਼ਰਮਾ ਆਈਸੀਸੀ ਟੀ20 ਬੱਲੇਬਾਜ਼ੀ ਰੈਂਕਿੰਗ ਵਿੱਚ ਟੌਪ ‘ਤੇ