ਰਾਹੁਲ ਗਾਂਧੀ ਦੇ ‘ਕਰੋ ਜਾਂ ਮਰੋ’ ਅੰਦੋਲਨ ਦੀ ਅਪੀਲ ’ਤੇ ਬੀਜੇਪੀ ਦਾ ਪਲਟਵਾਰ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਦੇਸ਼ ਦੀ ਰੱਖਿਆ ਲਈ ਇਕ ਹੋਰ ‘ਕਰੋ ਜਾਂ ਮਰੋ ਅੰਦੋਲਨ’ ਦੀ ਜ਼ਰੂਰਤ ਹੈ। ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਲੈ ਕੇ ਭਾਜਪਾ ਨੇ ਉਸ ’ਤੇ ਨਿਸ਼ਾਨਾ ਸਾਧਿਆ ਹੈ। ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਨੇ ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਉਸ ਦੀ ਪਰੇਸ਼ਾਨੀ ਦਾ ਕਾਰਨ ਦੱਸਿਆ ਹੈ।

ਕੌਸ਼ਲ ਕਿਸ਼ੋਰ ਨੇ ਮੰਗਲਵਾਰ ਨੂੰ ਕਿਹਾ, ‘ਰਾਹੁਲ ਗਾਂਧੀ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ’ਤੇ ਹਮਲਾ ਕਰਦੇ ਹਨ, ਖ਼ੁਦ ਕੁਝ ਨਹੀਂ ਕਰਦੇ। ਈਡੀ ਉਨ੍ਹਾਂ ਨੂੰ ਬੁਲਾ ਕੇ ਪੁੱਛਗਿੱਛ ਕਰ ਰਹੀ ਹੈ, ਜਿਸ ਕਾਰਨ ਉਹ ਪਰੇਸ਼ਾਨ ਹੈ ਤੇ ਇਸ ਲਈ ਅਜਿਹਾ ਬਿਆਨ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਰਾਹੁਲ ਗਾਂਧੀ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਸੀ। 8 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੇ ਮੌਕੇ ’ਤੇ ਰਾਹੁਲ ਗਾਂਧੀ ਨੇ ਫੇਸਬੁੱਕ ’ਤੇ ਇਕ ਪੋਸਟ ਲਿਖੀ ਸੀ। ਰਾਹੁਲ ਨੇ ਕਿਹਾ ਸੀ, ‘ਅੱਜ ਭਾਰਤ ਦੀ ਤਾਨਾਸ਼ਾਹੀ ਸਰਕਾਰ ਦੇ ਖ਼ਿਲਾਫ਼ ਅਤੇ ਦੇਸ਼ ਦੀ ਰੱਖਿਆ ਲਈ ਇਕ ਹੋਰ ‘ਕਰੋ ਜਾਂ ਮਰੋ’ ਅੰਦੋਲਨ ਦੀ ਲੋੜ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਬੇਇਨਸਾਫੀ ਖ਼ਿਲਾਫ਼ ਬੋਲਣਾ ਹੋਵੇਗਾ। ਤਾਨਾਸ਼ਾਹੀ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਭਾਰਤ ਛੱਡਣਾ ਹੀ ਹੋਵੇਗਾ।

ਰਾਹੁਲ ਨੇ ਇਹ ਵੀ ਕਿਹਾ ਸੀ, ‘8 ਅਗਸਤ 1942 ਨੂੰ ਬੰਬਈ ਤੋਂ ਸ਼ੁਰੂ ਹੋਏ ਇਸ ਅੰਦੋਲਨ ਨੇ ਅੰਗਰੇਜ਼ਾਂ ਦੀ ਨੀਂਦ ਉਡਾ ਦਿੱਤੀ ਸੀ। ਅਗਸਤ ਦੀ ਉਸ ਸ਼ਾਮ ਨੂੰ ਬੰਬਈ ਦੇ ਗੋਵਾਲੀਆ ਟੈਂਕ ਮੈਦਾਨ ਵਿਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਗਾਂਧੀ ਨੇ ‘ਕਰੋ ਜਾਂ ਮਰੋ’ ਦਾ ਨਾਅਰਾ ਦਿੱਤਾ ਅਤੇ ਭਾਰਤ ਵਿਚ ਬਿ੍ਰਟਿਸ਼ ਰਾਜ ਦਾ ਆਖ਼ਰੀ ਅਧਿਆਏ ਸ਼ੁਰੂ ਹੋ ਗਿਆ ਸੀ। ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਲੱਖਾਂ ਦੇਸ਼ ਵਾਸੀ ਇਸ ਅੰਦੋਲਨ ’ਚ ਕੁੱਦ ਪਏ। ਇਸ ਅੰਦੋਲਨ ਵਿਚ 940 ਦੇ ਕਰੀਬ ਲੋਕ ਸ਼ਹੀਦ ਹੋਏ ਅਤੇ ਹਜ਼ਾਰਾਂ ਗਿ੍ਰਫਤਾਰੀਆਂ ਹੋਈਆਂ। ਅੱਜ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ’ਤੇ ਮੈਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।

Related posts

ਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇ

AI ਇੱਕ ਸਾਧਨ ਹੈ ਇਹ ਮਨੁੱਖੀ ਸਮਝ ਦੀ ਥਾਂ ਨਹੀਂ ਲੈ ਸਕਦਾ – ਚੀਫ਼ ਜਸਟਿਸ

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ