ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬੋਲੇ, ਅਮਰੀਕਾ ਅਫ਼ਗਾਨਿਸਤਾਨ ਮਿਸ਼ਨ ’ਚ ਰਿਹਾ ਖਾਲੀ ਹੱਥ

ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਫ਼ਗਾਨਿਸਤਾਨ ’ਚ ਅਮਰੀਕੀ ਫ਼ੌਜ ਦੀ 20 ਸਾਲ ਦੀ ਮੌਜੂਦਗੀ ਤੋਂ ਬਾਅਦ ਵਾਪਸੀ ’ਤੇ ਪ੍ਰਤੀਕ੍ਰਿਆ ਪ੍ਰਗਟ ਕੀਤੀ ਹੈ। ਪੁਤਿਨ ਨੇ ਕਿਹਾ ਕਿ ਅਮਰੀਕਾ ਨੂੰ ਇਸ ਨਾਲ ਨੁਕਸਾਨ ਤੋਂ ਇਲਾਵਾ ਕੁਝ ਵੀ ਹਾਸਲ ਨਹੀਂ ਹੋਇਆ। ਅਫ਼ਾਨਿਸਤਾਨ ਮਿਸ਼ਨ ਤ੍ਰਾਸਦੀ ਬਣ ਕੇ ਰਹਿ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ’ਤੇ ਵਿਦੇਸ਼ੀ ਕਦਰਾਂ-ਕੀਮਤਾਂ ਨੂੰ ਥੋਪਣਾ ਨਾਮੁਮਕਿਨ ਹੈ। ਨੌਜਵਾਨਾਂ ਦੇ ਇਕ ਪ੍ਰੋਗਰਾਮ ’ਚ ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਇੱਥੇ 20 ਸਾਲ ਤਕ ਰਿਹਾ। ਇਸ ਦੌਰਾਨ ਉਸ ਨੇ ਆਪਣੇ ਇੱਥੋਂ ਦੀ ਜੀਵਨ ਸ਼ੈਲੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ। ਆਪਣੀਆਂ ਕਦਰਾਂ-ਕੀਮਤਾਂ ਨੂੰ ਥੋਪਣ ’ਚ ਲੱਗਾ ਰਿਹਾ ਪਰ ਸਿੱਟਾ ਕੁਝ ਵੀ ਨਹੀਂ ਨਿਕਲਿਆ। ਉਸ ਤੋਂ ਉਲਟ ਲੋਕਾਂ ਦਾ ਜਾਨ ਮਾਲ ਦਾ ਨੁਕਸਾਨ ਹੋਇਆ। ਇਸ ਲਈ ਸਿੱਧੇ ਤੌਰ ’ਤੇ ਅਮਰੀਕਾ ਤੇ ਉੱਥੇ ਰਹਿਣ ਵਾਲੇ ਲੋਕ ਜ਼ਿੰਮੇਵਾਰ ਹਨ। ਯਾਦ ਰਹੇ ਕਿ ਅਮਰੀਕੀ ਫੌਜ ਦੀ ਵਾਪਸੀ ਦੇ ਬਾਅਦ ਹੁਣ ਮੱਧ ਏਸ਼ਿਆਈ ਦੇਸ਼ਾਂ ਦੀ ਅਫਗਾਨਿਸਤਾਨ ਨਾਲ ਲੱਗੀ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਕਰੜੇ ਕਰਨ ਦੀ ਜਿੰਮੇਵਾਰੀ ਰੂਸ ’ਤੇ ਆ ਗਈ ਹੈ। ਇਸਦੇ ਲਈ ਉਸਨੇ ਸਰਹੱਦ ’ਤੇ ਜੰਗੀ ਅਭਿਆਸ ਵੀ ਕੀਤਾ ਹੈ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ