ਰੇਣੁਕਾਸਵਾਮੀ ਕਤਲ ਕੇਸ ਅਦਾਕਾਰ ਦਰਸ਼ਨ ਦੀ 4 ਜੁਲਾਈ ਤਕ ਨਿਆਂਇਕ ਹਿਰਾਸਤ ਵਧੀ

ਬੇਂਗਲੁਰੂ – ਕੰਨੜ ਫ਼ਿਲਮ ਅਦਾਕਾਰ ਦਰਸ਼ਨ ਨੂੰ ਰੇਣੁਕਾਸਵਾਮੀ ਕਤਲ ਕੇਸ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਬੈਂਗਲੁਰੂ ਕੋਰਟ ਨੇ ਅਦਾਕਾਰ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਅੱਜ 22 ਜੂਨ ਦਿਨ ਸ਼ਨੀਵਾਰ ਨੂੰ ਪੁਲਿਸ ਨੇ ਇਸ ਕਤਲ ਕਾਂਡ ਦੇ ਦੋਸ਼ੀ ਦਰਸ਼ਨ ਅਤੇ ਹੋਰ ਲੋਕਾਂ ਨੂੰ ਅੰਨਪੁਰਨੇਸ਼ਵਰੀ ਨਗਰ ਥਾਣੇ ਤੋਂ ਬੈਂਗਲੁਰੂ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਇੱਥੇ ਅਦਾਲਤ ਨੇ ਦਰਸ਼ਨ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।ਰੇਣੁਕਾਸਵਾਮੀ ਕਤਲ ਕੇਸ ਦੀ ਜਾਂਚ ਕਰ ਰਹੀ ਕਰਨਾਟਕ ਦੀ ਪੁਲਿਸ ਨੇ ਕਿਹਾ ਹੈ ਕਿ ਕੰਨੜ ਫ਼ਿਲਮ ਅਦਾਕਾਰ ਦਰਸ਼ਨ ਥੂਗੁਦੀਪ ਨੇ ਕਥਿਤ ਕਤਲ ਪਿੱਛੋਂ ਕਈ ਲੋਕਾਂ ਨਾਲ ਸੰਪਰਕ ਕੀਤਾ ਸੀ, ਜਦਕਿ ਇਕ ਹੋਰ ਮੁਲਜ਼ਮ ਨੇ ਮੰਨਿਆ ਕਿ ਰੇਣੁਕਾਸਵਾਮੀ ਨੂੰ ਬਿਜਲੀ ਦੇ ਝਟਕੇ ਦਿੱਤੇ ਗਏ ਸਨ। ਪੁਲਿਸ ਨੇ ਕਿਹਾ ਕਿ ਦਰਸ਼ਨ ਨੇ ਆਪਣੇ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਬਚਣ ਅਤੇ ਕਤਲ ਦੀ ਸਾਜ਼ਿਸ਼ ਤੇ ਸਬੂਤਾਂ ਨੂੰ ਨਸ਼ਟ ਕਰਨ ਲਈ ਆਉਣ ਵਾਲੇ ਖਰਚੇ ਲਈ ਆਪਣੇ ਇਕ ਦੋਸਤ ਤੋਂ 40 ਲੱਖ ਰੁਪਏ ਲਏ ਉਧਾਰੇ ਲਏ ਸਨ।ਪੁਲਿਸ ਨੇ ਐਡੀਸ਼ਨਲ ਚੀਫ਼ ਮੈਟਰੋਪਾਲਿਟਨ ਮੈਜਿਸਟ੍ਰੇਟ ਦੀ ਅਦਾਲਤ ਦੇ ਸਾਹਮਣੇ ਦਾਇਰ ਹਿਰਾਸਤ ਦੀ ਅਰਜ਼ੀ ’ਤੇ ਜਾਂਚ ਦੀ ਜਾਣਕਾਰੀ ਸਾਂਝੀ ਕੀਤੀ। ਪੁਲਿਸ ਨੇ ਇਹ ਵੀ ਕਿਹਾ ਕਿ ਦਰਸ਼ਨ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਬੌਲੀਵੁੱਡ ਮੂਵੀ ਧੁਰੰਧਰ ਦੇ ਭਾਗ-2 ਨੇ ਕਮਾਈ ਦੇ ਪੱਖੋਂ ਨਵੇਂ ਰਿਕਾਰਡ ਕਾਇਮ ਕਰਨੇ ਸ਼ੁਰੂ ਕਰ ਦਿੱਤੇ !