ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨੁਮਾਇੰਦੇ ਵਜੋਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਸ਼ਹਿਰੀ ਵਿਕਾਸ ਮੰਤਰੀ ਸ਼ਿਵ ਡਹਰੀਆ ਨੇ ਅੱਜ ਇੱਥੇ ਚੈਕ ਦੇ ਰੂਪ ‘ਚ ਮ੍ਰਿਤਕਾਂ ਦੇ ਪਰਿਵਾਰ ਨੂੰ ਇਹ ਰਾਸ਼ੀ ਦਿੱਤੀ। ਲਖੀਮਪੁਰ ਖੀਰੀ ‘ਚ ਬੀਤੀ 3 ਅਕਤੂਬਰ ਨੂੰ ਵਾਪਰੀ ਇਸ ਘਟਨਾ ‘ਚ ਕਿਸਾਨ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਤੇ ਪੱਤਰਕਾਰ ਰਮਨ ਕਸ਼ਯਪ ਦੀ ਮੌਤ ਹੋਈ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਮ੍ਰਿਤਕ ਕਿਸਾਨਾਂ ਤੇ ਪੱਤਰਕਾਰਾਂ ਦੇ ਪਰਿਵਾਰ ਨੂੰ ਉਨ੍ਹਾਂ ਦੀਆਂ ਸੂਬਾ ਸਰਕਾਰਾਂ ਵੱਲੋਂ 50-50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।