‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ‘ਤੇ ਤੁਰੰਤ ਪਾਬੰਦੀ ਲਾਈ ਜਾਵੇ – ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਪ੍ਰਧਾਨ।

ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ‘ਲਾਰੈਂਸ ਆਫ ਪੰਜਾਬ’ ਨਾਮ ਦੀ ਆਉਣ ਵਾਲੀ ਵੈੱਬ ਸੀਰੀਜ਼ ‘ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਵੈੱਬ ਸੀਰੀਜ਼ ਸਮਾਜ ਵਿੱਚ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਅਪਰਾਧ ਨੂੰ ਵਡਿਆਉਂਦੀ ਹੈ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਇਸ ਸੀਰੀਜ਼ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕਰਨ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ