ਲਾਰੈਂਸ ਗੈਂਗ ਖਿਲਾਫ਼ ਈਡੀ ਦਾ ਸ਼ਿਕੰਜਾ; ਹਰਿਆਣਾ ਅਤੇ ਰਾਜਸਥਾਨ ’ਚ 13 ਟਿਕਾਣਿਆਂ ਤੇ ਮਾਰੇ ਛਾਪੇ

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲਾਰੈਂਸ ਬਿਸ਼ਨੋਈ ਗੈਂਗ ਖਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ’ਚ ਮੰਗਲਵਾਰ ਨੂੰ ਹਰਿਆਣਾ ਅਤੇ ਰਾਜਸਥਾਨ ’ਚ ਕਈ ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੀਆਂ ਵਿਵਸਥਾਵਾਂ ਤਹਿਤ ਕੀਤੀ ਜਾ ਰਹੀ ਜਾਂਚ ’ਚ ਦੋਹਾਂ ਸੂਬਿਆਂ ਵਿਚ ਕਰੀਬ 13 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ।
ਅਜੇ ਜੇਲ੍ਹ ’ਚ ਬੰਦ ਬਿਸ਼ਨੋਈ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਦੋਸ਼ੀਆਂ ਵਿਚੋਂ ਇਕ ਹੈ। ਦੱਸ ਦੇਈਏ ਕਿ ਐਨਆਈਏ ਨੇ ਗੈਂਗਸਟਰ ਖਿਲਾਫ਼ ਐਫਆਈਆਰ ਦਰਜ ਕੀਤੀਆਂ ਹਨ ਅਤੇ ਦੋਸ਼ ਪੱਤਰ ਦਾਖ਼ਲ ਕੀਤੇ ਹਨ। ਈਡੀ ਨੇ ਦੋਸ਼ ਪੱਤਰਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਦਰਅਸਲ ਈਡੀ ਨੇ ਮਨੀ ਲਾਂਡਰਿੰਗ ਵਿਚ ਸ਼ਾਮਲ ਗੈਂਗਸਟਰਾਂ ’ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਈਡੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕਰ ਰਹੀ ਹੈ।

Related posts

1 ਅਕਤੂਬਰ ਤੋਂ ਲਾਗੂ ਹੋਵੇਗਾ ਘੱਟ ਰੋਸ਼ਨੀ ‘ਚ ਪਿੰਕ ਬਾਉਲ ਦੀ ਵਰਤੋਂ ਦਾ ਨਵਾਂ ਨਿਯਮ।

ਪਾਸਿੰਗ-ਆਊਟ ਪਰੇਡ ‘ਤੇ ਕੈਪਟਨ ਦੁਆਰਾ ਵਿਆਹ ਦੇ ਪ੍ਰਸਤਾਵ ‘ਤੇ ਵਿਵਾਦ ਖੜ੍ਹਾ ਹੋ ਗਿਆ !

ਏਅਰਲਾਈਨਾਂ ਲਈ 10,000 ਕਰੋੜ ਰੁਪਏ ਦੇ ਤੇਲ ਰਾਹਤ ਫੰਡ ਨੂੰ ਮਨਜ਼ੂਰੀ