ਮੁਹਾਲੀ ਵਿਖੇ ਹੋਏ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਸਮਾਗਮ ਵਿੱਚ ਲਾਵਾਰਸ-ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਸੇਵਾ-ਸੰਭਾਲ ਕਰਨ ਵਾਲੇ ਡਾ. ਨੌਰੰਗ ਸਿੰਘ ਮਾਂਗਟ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਕੈਬਨਿਟ ਮੰਤਰੀ ਮਾਨਯੋਗ ਡਾ. ਬਲਜੀਤ ਕੌਰ ਵੱਲੋਂ ਸਰਟੀਫਿਕੇਟ ਤੇ ਸ਼ਾਲ ਦੇ ਕੇ ਸਨਮਾਨਤ ਕੀਤਾ ਗਿਆ। ਗੁਰੂ ਅਮਰ ਦਾਸ ਅਪਾਹਜ ਆਸ਼ਰਮ ਦੇ ਫ਼ਾਊਂਡਰ ਤੇ ਪ੍ਰਧਾਨ ਡਾ. ਨੌਰੰਗ ਸਿੰਘ ਮਾਂਗਟ ਨੂੰ ਇਹ ਪੁਰਸਕਾਰ ਉਹਨਾਂ ਵੱਲੋਂ ਪਿਛਲੇ 21 ਸਾਲਾਂ ਤੋਂ ਲਾਵਾਰਸ-ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਲਗਾਤਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਨੂੰ ਮੁੱਖ ਰੱਖਦੇ ਹੋਏ ਦਿੱਤਾ ਗਿਆ।
ਪੁਰਸਕਾਰ ਦੇਣ ਸਮੇਂ ਕੈਬਨਿਟ ਮੰਤਰੀ ਮਾਨਯੋਗ ਡਾ. ਬਲਜੀਤ ਕੌਰ ਤੋਂ ਇਲਾਵਾ ਉਹਨਾਂ ਨਾਲ ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਟਰੀ ਸ੍ਰੀ ਵਿਕਾਸ ਪ੍ਰਤਾਪ ਸਿੰਘ, ਐਮ.ਐਲ. ਏ. ਸ. ਕੁਲਜੀਤ ਸਿੰਘ ਰੰਧਾਵਾ, ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਮਤੀ ਕੋਮਲ ਮਿੱਤਲ, ਜੁਆਇੰਟ ਸੈਕਟਰੀ ਸਮਾਜਿਕ ਸੁਰੱਖਿਆ ਅਨੰਦ ਸਾਗਰ, ਜੁਆਇੰਟ ਡਾਇਰੈਕਟਰ ਸ. ਚਰਨਜੀਤ ਸਿੰਘ ਮਾਨ, ਲੁਧਿਆਣਾ ਜਿਲ੍ਹਾ ਦੇ ਸਮਾਜਿਕ ਤੇ ਭਲਾਈ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਅਤੇ ਪੰਜਾਬ ਸਰਕਾਰ ਦੇ ਹੋਰ ਬਹੁਤ ਸਾਰੇ ਸੀਨਅਰ ਅਫਸਰ ਅਤੇ ਨਾਮਵਰ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਕੁੱਝ ਹੋਰ ਜਿਲ੍ਹਿਆਂ ਦੇ ਨਿਸ਼ਕਾਮ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪਰ ਲੁਧਿਆਣਾ ਜਿਲ੍ਹੇ ‘ਚੋਂ ਇਸ ਸਨਮਾਨ ਲਈ ਡਾ. ਨੌਰੰਗ ਸਿੰਘ ਮਾਂਗਟ ਨੂੰ ਹੀ ਚੁਣਿਆ ਗਿਆ ਸੀ।
ਪੀ. ਏ. ਯੂ. ਲੁਧਿਆਣਾ, ਯੂਨੀਵਰਸਿਟੀ ਆਫ਼ ਵਿµਡਸਰ (ਕੈਨੇਡਾ) ਅਤੇ ਮੌਰੀਸਨ ਸਾਇµਟਿਫਿਕ ਰੀਸਰਚ ਕµਪਨੀ ਕੈਲਗਰੀ (ਕੈਨੇਡਾ) ਦੇ ਸਾਬਕਾ ਪ੍ਰੋਫੈਸਰ ਅਤੇ ਸਾਇµਸਦਾਨ ਡਾ. ਨੌਰੰਗ ਸਿੰਘ ਮਾਂਗਟ ਨੇ ਕਈ ਸਾਲ ਲੁਧਿਆਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਇਕਲ ‘ਤੇ ਫਿਰਕੇ ਸੜਕਾਂ ਕੰਢੇ ਪਏ ਲਾਵਾਰਸ, ਬੇਘਰ, ਅਪਾਹਜ ਅਤੇ ਬਿਮਾਰ ਲੋੜਵੰਦਾਂ ਦੀ ਸੇਵਾ-ਸੰਭਾਲ ਕੀਤੀ । ਅਜਿਹੇ ਲੋਕਾਂ ਦੀ ਹੋਰ ਬਿਹਤਰ ਢੰਗ ਨਾਲ ਸੇਵਾ-ਸੰਭਾਲ ਕਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਦੇ ਨਜ਼ਦੀਕ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਬਣਵਾਇਆ।
ਡਾ. ਨੌਰੰਗ ਸਿੰਘ ਮਾਂਗਟ ਨੇ ਦੱਸਿਆ ਕਿ ਇਸ ਆਸ਼ਰਮ ਵਿੱਚ ਹੁਣ 235 ਦੇ ਕਰੀਬ ਅਪਾਹਜ, ਬੇਸਹਾਰਾ, ਨੇਤਰਹੀਣ, ਅਧਰੰਗ ਦੀ ਬਿਮਾਰੀ ਵਾਲੇ, ਸ਼ੂਗਰ, ਏਡਜ਼, ਕਾਲਾ ਪੀਲੀਆ, ਟੀ.ਬੀ, ਦਿਮਾਗੀ ਸੰਤੁਲਨ ਗੁਆ ਚੁੱਕੇ, ਲਾਇਲਾਜ ਰੋਗਾਂ ਨਾਲ ਪੀੜਤ ਲਾਵਾਰਸ, ਬੇਘਰ ਬਜ਼ੁਰਗ ਤੇ ਗਰੀਬ ਲੋਕ ਪੱਕੇ ਤੌਰ ‘ਤੇ ਰਹਿ ਰਹੇ ਹਨ। ਇਹਨਾਂ ‘ਚ ਜ਼ਿਆਦਾਤਰ ਉਹ ਹਨ ਜਿਹਨਾਂ ਨੂੰ ਸੜਕਾਂ ‘ਤੋਂ ਬਹੁਤ ਤਰਸਯੋਗ ਹਾਲਤ ‘ਚ ਚੁੱਕ ਕੇ ਲਿਆਂਦਾ ਗਿਆ ਸੀ। ਇਹਨਾਂ ਮਰੀਜ਼ਾਂ ‘ਚ ਸਵਾ ਸੌ ਦੇ ਕਰੀਬ ਮਰੀਜ਼ਾਂ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ। ਅੱਸੀ ਦੇੇ ਕਰੀਬ ਅਜਿਹੇ ਹਨ ਜਿਹਨਾਂ ਨੂੰ ਆਪਣੀ ਸੁੱਧ-ਬੁੱਧ ਨਹੀਂ ਹੈ, ਉਹ ਆਪਣੇ ਬਾਰੇ ਕੁੱਝ ਵੀ ਦੱਸਣ ਤੋਂ ਅਸਮਰੱਥ ਹਨ । ਸੱਠ (60) ਦੇ ਕਰੀਬ ਮਰੀਜ਼ ਅਜਿਹੇ ਹਨ ਜੋ ਆਪਣੀ ਕਿਰਿਆ ਆਪ ਨਹੀਂ ਸੋਧ ਸਕਦੇ ਅਤੇ ਮਲ-ਮੂਤਰ ਵੀ ਕੱਪੜਿਆਂ ਵਿੱਚ ਹੀ ਕਰਦੇ ਹਨ। ਅਜਿਹੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਮੁਫ਼ਤ ਮੈਡੀਕਲ ਸਹਾਇਤਾ ਦੇ ਕੇ ਉਹਨਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਆਸ਼ਰਮ ਵਿੱਚ ਰਹਿਣ ਵਾਲੇ ਲੋੜਵੰਦਾਂ ਨੂੰ ਮµਜਾ-ਬਿਸਤਰਾ, ਮੈਡੀਕਲ ਸਹਾਇਤਾ, ਭੋਜਨ, ਕੱਪੜੇ ਆਦਿ ਹਰ ਜ਼ਰੂਰੀ ਵਸਤੂ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਚਾਲੀ (40) ਦੇ ਕਰੀਬ ਸਟਾਫ਼ ਤੇ ਸੇਵਾਦਾਰ ਆਸ਼ਰਮ ‘ਚ ਕੰਮ ਕਰਦੇੇ ਹਨ । ਸੇਵਾਦਾਰ ਇਹਨਾਂ ਮਰੀਜ਼ਾਂ ਨੂੰ ਇਸ਼ਨਾਨ ਕਰਾਉਂਦੇ ਹਨ, ਕਪੜੇ ਬਦਲੀ ਕਰਦੇ ਹਨ। ਲਾਚਾਰ ਮਰੀਜ਼ਾਂ ਨੂੰ ਖਾਣਾ ਵੀ ਆਪ ਖੁਆਉਂਦੇ ਹਨ। ਡਾਕਟਰ ਤੇ ਨਰਸਾਂ ਮਰੀਜ਼ਾਂ ਨੂੰ ਦੁਆਈਆਂ ਦਿੰਦੇ ਹਨ । ਇੱਥੇ ਤਕਰੀਬਨ ਤਿੰਨ ਸੌ ਮਰੀਜ਼ਾਂ ਤੇ ਸੇਵਾਦਾਰਾਂ ਲਈ ਲੰਗਰ ਤਿਆਰ ਹੁੰਦਾ ਹੈ। ਇਹਨਾਂ ਮਰੀਜ਼ਾਂ ‘ਤੇ ਆਉਣ ਵਾਲਾ ਚਾਰ ਕਰੋੜ ਦੇ ਕਰੀਬ ਸਾਲਾਨਾ ਖਰਚਾ ਸੰਗਤਾਂ ਦੇ ਸਹਿਯੋਗ ਅਤੇ ਅਸੀਸਾਂ ਨਾਲ ਹੀ ਚੱਲਦਾ ਹੈ।