ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਬਾਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ।
ਇਸ ਮੌਕੇ ਉਨਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨਾਂ ਕੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨਾਂ ਨੇ ਵਿਭਾਗ ਨਾਲ ਸਬੰਧਤ 11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ।
ਸ. ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭਿ੍ਰਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ।
ਲੋਕ ਨਿਰਮਾਣ ਮੰਤਰੀ ਨੇ ਸਰਕਾਰੀ ਇਮਾਰਤਾਂ ਦੀ ਰਿਪੇਅਰ, ਕਰਮਚਾਰੀਆਂ ਦੇ ਏਸੀਪੀ, ਬਕਾਏ, ਪੈਨਸ਼ਨ ਆਦਿ ਕੰਮਾਂ ਦੀ ਇੱਕ ਮੁਕੰਮਲ ਰਿਪੋਰਟ ਇੱਕ ਹਫ਼ਤੇ ‘ਚ ਪੇਸ਼ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸਰਾਹਨਾ ਵੀ ਕੀਤੀ।

Related posts

ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ

‘ਮਟੀਰੀਅਲ ਕੈਮਿਸਟਰੀ ਅਤੇ ਨੈਨੋਮੈਟੀਰੀਅਲ’ ’ਤੇ ਰਾਸ਼ਟਰੀ ਸੈਮੀਨਾਰ ਆਯੋਜਿਤ 

ਕਿੱਤਾਮੁੱਖੀ ਸੰਵਾਦ ਹੁਨਰ ਦੀ ਭੂਮਿਕਾ ਵਿਸ਼ੇ ’ਤੇ ਵਰਕਸਾਪ ਕਰਵਾਈ