ਲੋਕ ਪ੍ਰਧਾਨ ਮੰਤਰੀ ‘ਤੇ ਯਕੀਨ ਕਰਨ ਲਈ ਤਿਆਰ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ, ਇਸ ਉੱਤੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ, ”ਲੋਕ ਪ੍ਰਧਾਨ ਮੰਤਰੀ ‘ਤੇ ਯਕੀਨ ਕਰਨ ਲਈ ਤਿਆਰ ਨਹੀਂ ਹਨ।” ਰਾਹੁਲ ਨੇ ਇਸ ਸੰਬੰਧੀ ਟਵੀਟ ਕਰਦਿਆਂ ਕਿਹਾ ਕਿ, ”ਲੋਕ, ਜਿਹੜੇ ਕਿ ਝੂਠੀ ਬਿਆਨਬਾਜੀ ਤੋਂ ਪੀੜਤ ਹਨ, ਪ੍ਰਧਾਨ ਮੰਤਰੀ ਦੀਆਂ ਗੱਲਾਂ ‘ਤੇ ਯਕੀਨ ਕਰਨ ਲਈ ਤਿਆਰ ਨਹੀਂ ਹਨ। ਕਿਸਾਨਾਂ ਦਾ ਸੱਤਿਆਗ੍ਰਹਿ ਜਾਰੀ ਹੈ।” ਕਿਸਾਨ ਨੇਤਾ ਆਪਣੇ ਪਹਿਲਾਂ ਤੋਂ ਐਲਾਨੇ ਏਜੰਡੇ ‘ਤੇ ਦਿ੍ਰੜ ਹਨ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦਿੱਤੇ ਜਾਣ ਅਤੇ ਤਿੰਨੋਂ ਨਵੇਂ ਖੇਤੀ ਕਾਨੂੰਨ ਸੰਸਦ ਵਿੱਚ ਸੰਵਿਧਾਨਕ ਪ੍ਰਕਿਰਿਆ ਰਾਹੀਂ ਰੱਦ ਹੋਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ।

Related posts

ਇਜ਼ਰਾਈਲੀ ਸੰਸਦ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ‘ਨੇਸੈੱਟ ਮੈਡਲ’ ਨਾਲ ਸਨਮਾਨ

ਪ੍ਰਧਾਨ ਮੰਤਰੀ ਮੋਦੀ ਵਲੋਂ ਨੌਂ ਸਾਲਾਂ ਵਿੱਚ ਇਜ਼ਰਾਈਲ ਦੀ ਦੂਜੀ ਵਾਰ ਯਾਤਰਾ

ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ, ਉਨ੍ਹਾਂ ਦੇ ਹਿੱਤਾਂ ਨਾਲ ਸਮਝੌਤਾ ਸਵੀਕਾਰ ਨਹੀਂ – ਸ਼ਿਵਰਾਜ ਸਿੰਘ ਚੌਹਾਨ