ਲੋਕ ਸਭਾ ਚੋਣਾਂ-2024 ਦਾ 7ਵਾਂ ਤੇ ਆਖਰੀ ਗੇੜ7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਮੇਤ ਕੁੱਲ 57 ਸੀਟਾਂ ’ਤੇ ਵੋਟਿੰਗ ਅੱਜ

ਨਵੀਂ ਦਿੱਲੀ –  ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅੰਤਿਮ ਗੇੜ ਤਹਿਤ 7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕ ਸੀਟ ਸਮੇਤ ਕੁੱਲ 57 ਸੀਟਾਂ ’ਤੇ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ। ਅੰਤਿਮ ਗੇੜ ਤਹਿਤ ਪੰਜਾਬ ਦੀਆਂ 13, ਹਿਮਾਚਲ ਪ੍ਰਦੇਸ਼ ਦੀਆਂ ਚਾਰ, ਉੱਤਰ ਪ੍ਰਦੇਸ਼ ਦੀਆਂ 13, ਬਿਹਾਰ ਦੀਆਂ ਅੱਠ, ਉੜੀਸਾ ਦੀਆਂ ਛੇ ਅਤੇ ਝਾਰਖੰਡ ਦੀਆਂ ਤਿੰਨ ਲੋਕ ਸਭਾ ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਹਿਮਾਚਲ ਦੀਆਂ 6 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਵੀ ਪਹਿਲੀ ਜੂਨ ਨੂੰ ਹੋਵੇਗੀ। 28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚਲੀਆਂ 486 ਸੀਟਾਂ ’ਤੇ ਵੋਟਿੰਗ ਪਹਿਲਾਂ ਹੀ ਹੋ ਚੁੱਕੀ ਹੈ। ਪਹਿਲੇ ਛੇ ਗੇੜਾਂ ਵਿੱਚ ਵੋਟਿੰਗ ਫੀਸਦ 66.14, 66.71, 65.68, 69.16, 62.2 ਅਤੇ 63.36 ਫੀਸਦ ਰਹੀ।

Related posts

ਭਾਰਤ ਦਾ ਇਲੈਕਟ੍ਰਾਨਿਕਸ ਨਿਰਮਾਣ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਿਰਯਾਤ ਬਣ ਗਿਆ

FIH ਮਹਿਲਾ ਨੇਸ਼ਨਜ਼ ਕੱਪ : ਭਾਰਤੀ ਹਾਕੀ ਟੀਮ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ ਵਿੱਚ ਪੁੱਜੀ

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ