ਲੋਕ ਸਭਾ ‘ਚ ਕੇਂਦਰ ਸਰਕਾਰ ਦਾ ਜਵਾਬ, ਕਿਸਾਨ ਅੰਦੋਲਨ ਕਾਰਨ ਕਿਸਾਨਾਂ ਦੀ ਮੌਤ ਦਾ ਕੋਈ ਰਿਕਾਰਡ ਨਹੀਂ

ਨਵੀਂ ਦਿੱਲੀ – ਰਾਜ ਸਭਾ ਤੋਂ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਇਕ ਵਾਰ ਫਿਰ ਦੁਪਹਿਰ 2 ਵਜੇ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਨਾਲ ਹੀ ਵਿਰੋਧੀ ਧਿਰ ਦੇ ਆਗੂ ਮੁਅੱਤਲੀ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਹਨ।

ਇਸ ਧਰਨੇ ‘ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਸ਼ਾਮਲ ਹੋਏ। ਦੱਸਣਯੋਗ ਹੈ ਕਿ ਵਿਰੋਧੀ ਪਾਰਟੀਆਂ ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ‘ਤੇ ਅੜੀਆਂ ਹੋਈਆਂ ਹਨ। ਉਸ ਦੀ ਦਲੀਲ ਹੈ ਕਿ ਪਿਛਲੇ ਸੈਸ਼ਨ ਵਿਚ ਵਾਪਰੀ ਘਟਨਾ ਲਈ ਇਸ ਸੈਸ਼ਨ ਵਿਚ ਕੀਤੀ ਗਈ ਮੁਅੱਤਲੀ ਕਾਨੂੰਨੀ ਨਹੀਂ ਹੈ, ਜਦਕਿ ਸੱਤਾਧਾਰੀ ਧਿਰ ਨੇ ਸਪੱਸ਼ਟ ਕੀਤਾ ਹੈ ਕਿ ਜੇ ਮੁਅੱਤਲ ਸੰਸਦ ਮੈਂਬਰ ਮੁਆਫ਼ੀ ਮੰਗ ਲੈਣ ਤਾਂ ਸਭ ਕੁਝ ਠੀਕ ਹੋ ਜਾਵੇਗਾ। ਇਸ ਨਾਲ ਹੀ ਅੱਜ ਲੋਕ ਸਭਾ ‘ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ‘ਤੇ ਚਰਚਾ ਹੋਵੇਗੀ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ