ਲੜਕੀਆਂ ਨੂੰ ਸਵੈ-ਰੱਖਿਆ ਤੇ ਜੰਗਜੂ ਕਲਾ ‘ਚ ਨਿਪੁੰਨ ਕਰਨਾ ਸ਼ਲਾਘਾਯੋਗ ਕਾਰਜ – ਮਨਤਾਰ ਸਿੰਘ ਬਰਾੜ

12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਮੁਕਾਬਲਿਆਂ ਦੀ ਸ਼ੁਰੂਆਤ ਕੀਤੇ ਜਾਣ ਦਾ ਦ੍ਰਿਸ਼।

ਕੋਟਕਪੂਰਾ – ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ)ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂਚੇਅਰਮੈਨ ਕੁਲਤਾਰ ਸਿੰਘ ਬਰਾੜਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲਜਨਰਲ ਸਕੱਤਰ ਤਲਵਿੰਦਰ ਸਿੰਘਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ-ਰੇਖ ਹੇਠ ਹੋ ਰਹੀ ਹੈ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ।         

ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ।         

ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗੱਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾਸਵੈ-ਜ਼ਾਬਤਾਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

Related posts

ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 23 ਮਈ ਨੂੰ ਖੁੱਲ੍ਹਣਗੇ !

21 ਕਿਲੋਮੀਟਰ ਦੌੜ ਲਗਾ ਕੇ ਮਨਾਇਆ ਮਜ਼ਦੂਰ ਦਿਵਸ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵੇਂ ਮੀਤ ਪ੍ਰਧਾਨਾਂ ਤੇ ਸਕੱਤਰਾਂ ਦੀਆਂ ਨਿਯੁਕਤੀਆਂ