ਵਡੋਦਰਾ-ਅਹਿਮਦਾਬਾਦ ਐਕਸਪ੍ਰੈਸਵੇਅ ’ਤੇ ਟਰਾਲੇ ਨਾਲ ਕਾਰ ਦੀ ਟੱਕਰ ’ਚ 10 ਲੋਕਾਂ ਦੀ ਮੌਤ

ਵਡੋਦਰਾ – ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਨਾਡਿਆਦ ਨੇੜੇ ਬੁੱਧਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ’ਚੋਂ 8 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ ’ਚ ਦਮ ਤੋੜ ਦਿੱਤਾ।
ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ। ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ ’ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਜਾਮ ਲੱਗ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਇਕ ਰਾਹਗੀਰ ਨੇ ਪੁਲਿਸ ਦੀ ਮਦਦ ਨਾਲ ਲਾਸ਼ਾਂ ਨੂੰ ਕਾਰ ’ਚੋਂ ਬਾਹਰ ਕੱਢਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਟ੍ਰੈਫਿਕ ਨੂੰ ਵੀ ਮੋੜ ਦਿੱਤਾ ਗਿਆ।

Related posts

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

ਅਭਿਸ਼ੇਕ ਸ਼ਰਮਾ ਆਈਸੀਸੀ ਟੀ20 ਬੱਲੇਬਾਜ਼ੀ ਰੈਂਕਿੰਗ ਵਿੱਚ ਟੌਪ ‘ਤੇ