ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ ਕਰਾਇਆ

ਬਟਾਲਾ – ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਨੌਜਵਾਨ ਕੀਰਤਨ ਸੇਵਾ ਸੁਸਾਇਟੀ ਬਟਾਲਾ ਵੱਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਮਹਾਨ ਕੀਰਤਨ ਸਮਾਗਮ ਕੀਤਾ ਗਿਆ। ਮਹਾਨ ਕੀਰਤਨ ਸਮਾਗਮ ਦੀ ਆਰੰਭਤਾ ਭਾਈ ਗੁਰਵਿੰਦਰ ਸਿੰਘ ਗੰ੍ਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਕਰਕੇ ਕੀਤੀ। ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਦੇ ਜਥੇ ਨੇ ਕੀਰਤਨ ਕਰ ਕੇ ਸੰਗਤ ਨੂੰ ਗੁਰਮਤਿ ਨਾਲ ਜੋੜਿਆ। ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸੰਗਤ ਨਾਲ ਸ਼ਬਦਾਂ ਦੀ ਸਾਂਝ ਪਾਉਂਦਿਆਂ ਸੰਗਤ ਨੂੰ ਸਿੱਖ ਸਿਧਾਂਤਾਂ ਨਾਲ ਜੋੜਦਿਆਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਤੇ ਪਵਿੱਤਰ ਯਾਦ ‘ਚ ਜੁੜੇ ਹਾਂ। ਉਹਨਾਂ ਕਿਹਾ ਕਿ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਸਿੱਖੀ ਪ੍ਰਰਾਪਤ ਕੀਤੀ ਹੈ ਤੇ ਮਾਵਾਂ ਹੀ ਸਿੱਖੀ ਨੂੰ ਬਚਾਉਣ ਤੇ ਪਤਤਿਪੁਣੇ ਨੂੰ ਰੋਕਣ ਵਿੱਚ ਵਡਮੁੱਲਾ ਰੋਲ ਅਦਾ ਕਰ ਸਕਦੀਆਂ ਹਨ। ਇਸ ਮੌਕੇ ਬਾਬਾ ਅਮੋਲਕ ਸਿੰਘ ਕਾਰ ਸੇਵਾ ਵਾਲੇ, ਭਾਈ ਗੁਰਵਿੰਦਰ ਸਿੰਘ ਖਾਲਸਾ ਗੰ੍ਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਰਜਿੰਦਰ ਸਿੰਘ ਪਦਮ, ਮਾਸਟਰ ਪ੍ਰਵੀਨ ਸਿੰਘ, ਹਰਜੀਤ ਸਿੰਘ, ਨਿਸ਼ਾਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਸ਼੍ਰੀ ਕੰਧ ਸਾਹਿਬ, ਕ੍ਰਿਤਪਾਲ ਸਿੰਘ ਬਟਾਲਾ, ਭਾਈ ਜਗਜੀਤ ਸਿੰਘ, ਭਾਈ ਚਰਨਜੀਤ ਸਿੰਘ ਪਾਰੋਵਾਲ, ਜਤਿੰਦਰ ਸਿੰਘ, ਗੁਰਜੋਤ ਸਿੰਘ, ਪਰਮਿੰਦਰ ਸਿੰਘ, ਮਨਜਿੰਦਰ ਸਿੰਘ, ਭਾਈ ਕੁਲਜੀਤ ਸਿੰਘ ਗੰ੍ਥੀ, ਭਾਈ ਸਿਮਰਨਜੀਤ ਸਿੰਘ ਪ੍ਰਚਾਰਕ, ਗੁਰਪ੍ਰਰੀਤ ਸਿੰਘ, ਹਰਭਿੰਦਰ ਸਿੰਘ, ਸਭਾ ਸੁਸਾਇਟੀਆ ਗੁਰਦੀਪ ਸਿੰਘ, ਭਾਈ ਦਵਿੰਦਰ ਸਿੰਘ, ਗੁਰਬਾਜ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਮਲਕੀਤ ਸਿੰਘ ਸਨ, ਭਾਈ ਗੁਰਪਰਹਿਲਾਦ ਸਿੰਘ, ਭਾਈ ਸਾਹਿਬ ਸਿੰਘ, ਭਾਈ ਹਰਜੀਤ ਸਿੰਘ, ਭਾਈ ਅਮਨਪ੍ਰਰੀਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਮਨਬੀਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Related posts

ਪੁਲਿਸ ਵਲੋਂ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ !

ਜਗਰੂਪ ਸਿੰਘ ਜੂਪਾ ਪੰਜਵੜ ਨਿੱਕਲਿਆ ਰੇਲਵੇ ਟਰੈਕ ਧਮਾਕੇ ‘ਚ ਮਰਨ ਵਾਲਾ

ਪੰਜਾਬ ਦੇ ਲੋਕ ਡਰ-ਡਰਕੇ ਜੀਅ ਰਹੇ ਹਨ – ਬਿਕਰਮ ਸਿੰਘ ਮਜੀਠੀਆ