ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਵਿਦਿਆਰਥਣ ਸ਼ਿਫਾਲੀ ਦਾ ਮੂੰਹ ਕਰਵਾਉਣ ਸਮੇਂ ਹੋਰ ਸਟਾਫ਼ ਨਾਲ।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਨੌਵਾਂ ਦੇ ਹੋਏ ਇਮਤਿਹਾਨਾਂ ’ਚ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਨਾਲ ਕਾਲਜ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪ੍ਰੀਖਿਆ ’ਚ ਵਧੀਆ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕ ਦਿੰਦਿਆਂ ਦੱਸਿਆ ਕਿ ਚਾਹਤ ਲਾਂਬਾ ਨੇ 375 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ, ਤਾਨੀਆ ਭੱਲਾ ਨੇ 372 ਅੰਕਾਂ ਨਾਲ ਤੀਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 370 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਦੱਸਿਆ ਕਿ ਉਕਤ ’ਵਰਸਿਟੀ ਵੱਲੋਂ ਕਰਵਾਈ ਗਈ ਬੀ. ਸੀ. ਏ. ਸਮੈਸਟਰ ਪੰਜਵਾਂ ਦੀ ਪ੍ਰੀਖਿਆ ’ਚ ਸ਼ਿਫਾਲੀ ਨੇ 400 ’ਚੋਂ 329 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਵਿਦਿਆਰਥਣ ਸ਼ਿਫਾਲੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਮੂੰਹ ਕੰਪਿਊਟਰ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਜਸਪਾਲ ਸਿੰਘ ਅਤੇ ਡਾ. ਮਲਹੋਤਰਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਾਅ ਕਾਲਜ ਵਿਖੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪਵਨਦੀਪ ਕੌਰ, ਡਾ. ਅਨੀਤਾ ਅਤੇ ਪ੍ਰੋ: ਹੇਮਾ ਹਾਜ਼ਰ ਆਦਿ ਸਟਾਫ ਹਾਜ਼ਰ ਸੀ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ