ਵਿਦੇਸ਼ ਵਿਚ ਹਾਦਸੇ ‘ਚ ਜ਼ਖਮੀ ਹੋਏ ਨੌਜਵਾਨ ਦੇ ਘਰ ਕਰਨਾਲ ਪੁੱਜੇ ਰਾਹੁਲ ਗਾਂਧੀ

ਚੰਡੀਗੜ੍ਹ,  ਕਾਂਗਰਸ ਨੇਤਾ ਰਾਹੁਲ ਗਾਂਧੀ ਵਿਦੇਸ਼ ’ਚ ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਕਰਨਾਲ ਪਹੁੰਚੇ। ਪਰਿਵਾਰ ਨੇ ਦੱਸਿਆ ਕਿ ਗਾਂਧੀ ਨੇ ਆਪਣੀ ਹਾਲੀਆ ਅਮਰੀਕਾ ਫੇਰੀ ਦੌਰਾਨ ਜ਼ਖਮੀ ਨੌਜਵਾਨ ਅਮਿਤ ਨਾਲ ਮੁਲਾਕਾਤ ਕੀਤੀ ਸੀ। ਕਰਨਾਲ ਦੇ ਸਥਾਨਕ ਕਾਂਗਰਸੀ ਆਗੂਆਂ ਨੇ ਕਿਹਾ ਕਿ ਗਾਂਧੀ ਦੇ ਦੌਰੇ ਦੀ ਪਹਿਲਾਂ ਕੋਈ ਸੂਚਨਾ ਨਹੀਂ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਉਹ ਘੋਗੜੀਪੁਰ ਪਿੰਡ ਪਹੁੰਚੇ।ਰਾਹੁਲ ਗਾਂਧੀ ਦਾ ਪਰਿਵਾਰ ਨੂੰ ਮਿਲਣ ਲਈ ਹਰਿਆਣਾ ਦਾ ਅਚਾਨਕ ਦੌਰਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਦੀ ਦਿਨ ਬਾਕੀ ਹਨ।ਗੱਲਬਾਤ ਕਰਦਿਆਂ ਅਮਿਤ ਦੇ ਭਰਾ ਅਜੀਤ ਨੇ ਦੱਸਿਆ ਕਿ ਗਾਂਧੀ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਪਹੁੰਚੇ ਸਨ। ਉਸਨੇ ਦੱਸਿਆ ਕਿ ਮੇਰਾ ਛੋਟਾ ਭਰਾ ਇਸ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ, ਅਮਿਤ ਦਾ ਕੁਝ ਮਹੀਨੇ ਪਹਿਲਾਂ ਐਕਸੀਡੈਂਟ ਹੋ ਗਿਆ ਸੀ ਜਿਸ ਕਾਰਨ ਉਸਦੀ ਹਾਲਤ ਠੀਕ ਨਹੀਂ ਹੈ ਕਾਫ਼ੀ ਪਰੇਸ਼ਾਨੀਆਂ ‘ਚੋਂ ਗੁਜ਼ਰ ਰਿਹਾ ਹੈ। ਅਜੀਤ ਨੇ ਦੱਸਿਆ ਕਿ ਰਾਹੁਲ ਗਾਂਧੀ ਉਸ ਨੂੰ ਅਮਰੀਕਾ ਵਿਚ ਮਿਲੇ ਸਨ ਅਤੇ ਵਾਅਦਾ ਕੀਤਾ ਸੀ ਕਿ ਉਹ ਉਸਦੇ ਪਰਿਵਾਰ ਨੂੰ ਮਿਲਣ ਜਾਣਗੇ।

Related posts

ਮੁੱਖ-ਮੰਤਰੀ ਵਲੋਂ ਪੰਜਾਬ ਵਿੱਚ ਐਲਪੀਜੀ ਗੈਸ ਦੀ ਜਮ੍ਹਾਖੋਰੀ ਵਿਰੁੱਧ ਚੇਤਾਵਨੀ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ

ਚਿੰਤਾਜਨਕ ਹੈ ਪੰਜਾਬ ‘ਚੋਂ ਖੇਤੀ ਵਾਲੀ ਉਪਜਾਉ ਜ਼ਮੀਨ ਦਾ ਹੌਲੀ-ਹੌਲੀ ਘੱਟਦੇ ਜਾਣਾ !