ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ।  ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ।
ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

Related posts

ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਭਾਜਪਾ ਦੀ ਕਿਸ਼ਤੀ ‘ਚ ਸਵਾਰ ਹੋ ਗਏ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀ

ਭਗਵੰਤ ਮਾਨ ਖੁਦ ਵੀ ਪਾਰਟੀ ਬਦਲ ਸਕਦੇ – ਬਿਕਰਮ ਸਿੰਘ ਮਜੀਠੀਆ