ਵਿਭਵ ਕੁਮਾਰ ਨੂੰ 28 ਮਈ ਤਕ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ – ਤੀਸ ਹਜ਼ਾਰੀ ਕੋਰਟ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ 4 ਦਿਨ ਯਾਨੀ 28 ਮਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। 18 ਮਈ ਨੂੰ ਦਿੱਲੀ ਪੁਲਿਸ ਨੇ ਵਿਭਵ ਕੁਮਾਰ ਨੂੰ ਗਿ੍ਰਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 19 ਮਈ ਨੂੰ ਤੀਸ ਹਜ਼ਾਰੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿਤਾ ਸੀ।
ਆਈਫੋਨ ਦਾ ਡਾਟਾ ਰਿਕਵਰ ਕਰਨ ਲਈ ਦਿੱਲੀ ਪੁਲਿਸ ਪੀਏ ਵਿਭਵ ਕੁਮਾਰ ਨੂੰ ਵੀ ਮੁੰਬਈ ਲੈ ਗਈ ਸੀ। ਦਰਅਸਲ, ਵਿਭਵ ਨੇ ਪੁੱਛ-ਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਸੀ ਕਿ ਉਸਨੇ ਆਪਣਾ ਫ਼ੋਨ ਮੁੰਬਈ ਵਿੱਚ ਫਾਰਮੈਟ ਕੀਤਾ ਸੀ। ਉਦੋਂ ਤੋਂ ਹੀ ਪੁਲਿਸ ਇਸ ਮਾਮਲੇ ’ਚ ਵਿਭਵ ਦਾ ਮੋਬਾਇਲ ਡਾਟਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਪੁਲਿਸ ਨੂੰ ਉਮੀਦ ਹੈ ਕਿ ਮੋਬਾਇਲ ਡਾਟਾ ਮਿਲਣ ਨਾਲ ਇਸ ਮਾਮਲੇ ’ਚ ਅਹਿਮ ਸੁਰਾਗ ਮਿਲ ਸਕਦੇ ਹਨ। ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ (ਸਿਟ) ਕਰੇਗੀ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ