ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਮੁੜ ਨੰਬਰ-1 ਸਥਾਨ ਹਾਸਲ ਕੀਤਾ ਹੈ।

ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਵਿਰਾਟ ਕੋਹਲੀ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਪੁਰਸ਼ਾਂ ਦੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਪ੍ਰਾਪਤ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕੋਹਲੀ ਨੇ ਜੁਲਾਈ 2021 ਤੋਂ ਬਾਅਦ ਇਹ ਸਥਾਨ ਪ੍ਰਾਪਤ ਕੀਤਾ। ਉਸਨੇ ਇਹ ਉਪਲਬਧੀ ਹਾਸਲ ਕਰਨ ਲਈ ਆਪਣੇ ਸਾਥੀ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦਿੱਤਾ, ਜਿਸਦਾ ਮੁੱਖ ਕਾਰਣ ਵਡੋਦਰਾ ਵਿੱਚ ਨਿਊਜ਼ੀਲੈਂਡ ਵਿਰੁੱਧ ਉਸਦੀ ਮੈਚ ਜੇਤੂ 93 ਦੌੜਾਂ ਦੀ ਪਾਰੀ ਹੈ।

ਇਹ ਕੋਹਲੀ ਦੇ ਸ਼ਾਨਦਾਰ ਕਰੀਅਰ ਵਿੱਚ 11ਵਾਂ ਮੌਕਾ ਹੈ ਜਦੋਂ ਉਹ ਵਨਡੇ ਬੱਲੇਬਾਜ਼ੀ ਰੈਂਕਿੰਗ ਦੇ ਸਿਖਰ ‘ਤੇ ਪਹੁੰਚਿਆ ਹੈ। ਉਸਦਾ ਹਾਲੀਆ ਪ੍ਰਦਰਸ਼ਨ ਪ੍ਰਭਾਵਸ਼ਾਲੀ ਰਿਹਾ ਹੈ। ਨਵੰਬਰ-ਦਸੰਬਰ ਵਿੱਚ ਦੱਖਣੀ ਅਫਰੀਕਾ ਵਿਰੁੱਧ ਘਰੇਲੂ ਲੜੀ ਵਿੱਚ, ਉਸਨੇ 135, 102 ਅਤੇ ਨਾਬਾਦ 65 ਦੌੜਾਂ ਬਣਾਈਆਂ, ਜਦੋਂ ਕਿ ਅਕਤੂਬਰ ਵਿੱਚ ਉਸਨੇ ਸਿਡਨੀ ਵਿੱਚ ਆਸਟ੍ਰੇਲੀਆ ਵਿਰੁੱਧ ਨਾਟਆਉਟ 74 ਦੌੜਾਂ ਦੀ ਸ਼ਾਨਦਾਰ ਪਾਰੀ ਵੀ ਖੇਡੀ ਸੀ।

ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਪਹਿਲੀ ਵਾਰ ਅਕਤੂਬਰ 2013 ਵਿੱਚ ਇੱਕ ਰੋਜ਼ਾ ਰੈਂਕਿੰਗ ਦੇ ਸਿਖਰ ‘ਤੇ ਪਹੁੰਚੇ ਸਨ। ਉਨ੍ਹਾਂ ਨੇ ਕੁੱਲ 825 ਦਿਨ ਪਹਿਲੇ ਨੰਬਰ ‘ਤੇ ਬਿਤਾਏ ਹਨ, ਜੋ ਕਿ ਕਿਸੇ ਵੀ ਭਾਰਤੀ ਬੱਲੇਬਾਜ਼ ਲਈ ਸਭ ਤੋਂ ਵੱਧ ਹੈ। ਉਹ ਆਲ-ਟਾਈਮ ਸੂਚੀ ਵਿੱਚ 10ਵੇਂ ਸਥਾਨ ‘ਤੇ ਹੈ, ਜਿਸ ਵਿੱਚ ਵੈਸਟਇੰਡੀਜ਼ ਦੇ ਮਹਾਨ ਵਿਵੀਅਨ ਰਿਚਰਡਸ 2,306 ਦਿਨਾਂ ਨਾਲ ਸਿਖਰ ‘ਤੇ ਹਨ।

Related posts

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ

ਕੀ ਖੁੱਲ੍ਹੇ ਵਿੱਚ ਖਾਣਾ ਖੁਆਉਣ ਵਾਲਿਆਂ ਦੀਆਂ ਭਾਵਨਾਵਾਂ ਸਿਰਫ ਕੁੱਤਿਆਂ ਲਈ ਹਨ, ਮਨੁੱਖਾਂ ਲਈ ਨਹੀਂ ?