‘ਵੀਰ ਬਾਲ ਦਿਵਸ’ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਅਪੀਲ !

ਐਡਵੋਕਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਕੇਰਲ ਦੇ ਪਯਾਨੁਰ ਸਥਿਤ ਕੇਂਦਰੀ ਵਿਦਿਆਲਾ ’ਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸਰੀਰਕ ਰੂਪ ਵਿੱਚ ਨਕਲ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਇਸ ਦਾ ਨਾਂਅ ਵੀਰ ਬਾਲ ਦਿਵਸ ਤੋਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਕਰੇ ਅਤੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਨਕਲ ਕਰਨਾ ਇਤਰਾਜ਼ਯੋਗ ਹੈ ਅਤੇ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕੇਰਲ ਦੇ ਪਯਾਨੁਰ ਕੇਂਦਰੀ ਵਿਦਿਆਲਾ ਪ੍ਰਸ਼ਾਸਨ ਵੱਲੋਂ ਬੱਚਿਆਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕਰਵਾ ਕੇ ਅਤੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਪਾ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ