ਵੀਰ ਬਾਲ ਦਿਵਸ ਮੌਕੇ ਹਰਦੀਪ ਪੁਰੀ ਪਟਨਾ ਸਾਹਿਬ ਗੁਰਦੁਆਰਾ ਪਹੁੰਚੇ

ਪਟਨਾ – ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਵੀਰ ਬਾਲ ਦਿਵਸ ਮੌਕੇ ਇੱਥੇ ਪਟਨਾ ਸਾਹਿਬ ਗੁਰਦੁਆਰਾ ’ਚ ਅਰਦਾਸ ਕੀਤੀ। ਵੀਰ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਪਿਛਲੇ ਸਾਲ ਜਨਵਰੀ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਨਰਿੰਦਰ ਮੋਦੀ ਕੈਬਨਿਟ ’ਚ ਇਕਮਾਤਰ ਸਿੱਖ ਮੰਤਰੀ ਹਰਦੀਪ ਪੁਰੀ ਨੇ ਸਿੱਖਾਂ ਦੇ 10ਵੇਂ ਗੁਰੂ ਦੇ ਜਨਮ ਅਸਥਾਨ ਦੇ ਦਰਸ਼ਨ ਕਰਨ ਮਗਰੋਂ ਕਿਹਾ ਕਿ ਮੈਂ ਇਸ ਮੌਕੇ ਇੱਥੇ ਆ ਕੇ ਖ਼ੁਦ ਨੂੰ ਕਿਸਮਤ ਵਾਲਾ ਮੰਨਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ। ਮੰਤਰੀ ਪੁਰੀ ਨੇ ਦੇਸ਼ ਦੀ ਪ੍ਰਭਾਵਸ਼ਾਲੀ ਆਰਥਿਕ ਸੰਭਾਵਨਾਵਾਂ ਬਾਰੇ ਕਿਹਾ ਕਿ ਮੋਦੀ ਜੀ ਦੀ ਅਗਵਾਈ ’ਚ ਅਸੀਂ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਏ ਹਾਂ। ਬਹੁਤ ਜਲਦੀ ਅਸੀਂ ਉੱਚ ਤਿੰਨ ਵਿਚ ਸ਼ਾਮਲ ਹੋਵਾਂਗੇ। ਬਿਹਾਰ ਵਿਚ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਗੁਰਦੁਆਰਾ ਪਹੁੰਚੇ ਕੇਂਦਰੀ ਮੰਤਰੀ ਪੁਰੀ ਨੇ ਕਿਹਾ ਕਿ ਅਸੀਂ ਇਤਿਹਾਸ ਬਣਾਉਣ ਦੇ ਕਗਾਰ ’ਤੇ ਹਾਂ। ਭਾਰਤ 2047 ਤੱਕ ਇਕ ਵਿਕਸਿਤ ਰਾਸ਼ਟਰ ਬਣ ਦੀ ਆਸ ਰੱਖਦਾ ਹੈ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !