ਸ਼ਾਹਰੁਖ ਖ਼ਾਨ ਨੇ ਪੀ. ਐਮ. ਮੋਦੀ ਨੂੰ ਖ਼ਾਸ ਅੰਦਾਜ਼ ’ਚ ਦਿੱਤੀ ਵਧਾਈ

ਮੁੰਬਈ  – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 72ਵੇਂ ਜਨਮਦਿਨ ’ਤੇ ਹਰ ਕਿਸੇ ਨੇ ਪੀ. ਐੱਮ. ਮੋਦੀ ਨੂੰ ਵਧਾਈਆਂ ਦਿੱਤੀਆਂ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਹਸਤੀਆਂ ਤੱਕ ਹਰ ਕਿਸੇ ਨੇ ਪੀ. ਐੱਮ. ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੇ ਪੀ. ਐੱਮ. ਮੋਦੀ ਨੂੰ ਖ਼ਾਸ ਤਰੀਕੇ ਨਾਲ ਵਧਾਈ ਦਿੱਤੀ । ਸ਼ਾਹਰੁਖ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸ਼ਾਹਰੁਖ ਨੇ ਪੀ. ਐੱਮ. ਮੋਦੀ ਦੇ ਕੰਮ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ- ‘’ਸਾਡੇ ਦੇਸ਼ ਦੇ ਲੋਕਾਂ ਦੀ ਭਲਾਈ ਲਈ ਤੁਹਾਡਾ ਸਮਰਪਣ ਬਹੁਤ ਹੀ ਸ਼ਲਾਘਾਯੋਗ ਹੈ। ਤੁਹਾਡੇ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਤੁਹਾਡੇ ਕੋਲ ਤਾਕਤ ਅਤੇ ਸਿਹਤ ਹੋਵੇ। ਇੱਕ ਦਿਨ ਦੀ ਛੁੱਟੀ ਲਓ ਅਤੇ ਆਪਣੇ ਜਨਮਦਿਨ ਦਾ ਆਨੰਦ ਮਾਣੋ, ਸਰ। ਜਨਮਦਿਨ ਮੁਬਾਰਕ।’

Related posts

ਐਕਟਿੰਗ ਦੀ ਥਾਂ ਵੱਖਰਾ ਰਸਤਾ ਚੁਣਨ ਵਾਲੀ ਮਨੋਰੰਜਨ ਜਗਤ ਦੀ ਧਾਕੜ ਪ੍ਰੋਡਿਊਸਰ !

ਐਸ਼ਵਰਿਆ ਰਾਏ ਹਮੇਸ਼ਾ ਸਫ਼ਰ ਦੌਰਾਨ ਕਾਲੇ ਕੱਪੜੇ ਹੀ ਕਿਉਂਂ ਪਾਉਂਦੀ ਹੈ ?

ਦਿਲਜੀਤ ਦੋਸਾਂਝ ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ