ਸ਼ਾਹਿਦ ਅਫਰੀਦੀ ਨੇ ਇੰਟਰਨੈੱਟ ਮੀਡੀਆ ’ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਆਲੋਚਨਾ ਬਾਰੇ ਦਿੱਤੀ ਸਫ਼ਾਈ

ਕਰਾਚੀ – ਪਾਕਿਸਤਾਨ ਦੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਇੰਟਰਨੈੱਟ ਮੀਡੀਆ ’ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਆਲੋਚਨਾ ਬਾਰੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਯੂਟਿਊਬ ਚੈਨਲ ’ਤੇ ਵੀਡੀਓ ਸੰਦੇਸ਼ ’ਚ ਕਿਹਾ ਹੈ ਕਿ ਮੈਂ ਹਮੇਸ਼ਾ ਕਪਤਾਨ ਦੇ ਰੂਪ ’ਚ ਇਮਰਾਨ ਖ਼ਾਨ ਦੀ ਸ਼ਲਾਘਾ ਕਰਦਾ ਰਿਹਾ ਹਾਂ, ਪਰ ਪ੍ਰਧਾਨ ਮੰਤਰੀ ਦੇ ਰੂਪ ’ਚ ਉਨ੍ਹਾਂ ਦੀਆਂ ਨੀਤੀਆਂ ਨਾਲ ਅਸਹਿਮਤੀ ਪ੍ਰਗਟ ਕਰਨ ਦਾ ਮੈਨੂੰ ਅਧਿਕਾਰ ਹੈ।

ਸਾਬਕਾ ਕਪਤਾਨ ਨੇ ਕਿਹਾ ਕਿ ਉਨ੍ਹਾਂ ਨੇ ਇਕ ਆਮ ਪਾਕਿਸਤਾਨੀ ਦੇ ਰੂਪ ’ਚ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਇਕ ਸੱਭਿਅਕ ਸਮਾਜ ’ਚ ਵਿਚਾਰਾਂ ਨਾਲ ਵਖਰੇਵੇਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਅਫਰੀਦੀ ਨੇ ਕਿਹਾ ਕਿ ਵਿਚਾਰਾਂ ਦੇ ਵਖਰੇਵੇਂ ਨੂੰ ਨਫ਼ਰਤ ’ਚ ਨਹੀਂ ਬਦਲਣਾ ਚਾਹੀਦਾ। ਜਿਓ ਨਿਊਜ਼ ਮੁਤਾਬਕ ਅਫਰੀਦੀ ਨੇ ਕਿਹਾ ਕਿ ਮੈਂ ਕਦੀ ਉਨ੍ਹਾਂ ’ਤੇ ਨਿੱਜੀ ਹਮਲੇ ਨਹੀਂ ਕੀਤੇ।

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਤਨੀ ਦੀ ਸਹੇਲੀ ਫਰਾਹ ਖ਼ਾਨ ਦੀ ਰਿਹਾਇਸ਼ ਨੂੰ ਪੰਜਾਬ ਪੁਲਿਸ ਵੱਲੋਂ ਬਿਨਾਂ ਕਾਰਨ ਸੁਰੱਖਿਆ ਮੁਹਈਆ ਕਰਵਾਈ ਗਈ ਸੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਮੁਖੀ ਦੇ ਪ੍ਰਧਾਨ ਮੰਤਰੀ ਬਣਦੇ ਹੀ ਫਰਾਹ ਨੂੰ ਸੁਰੱਖਿਆ ਦਿੱਤੀ ਗਈ ਸੀ। ਜਦਕਿ ਨਾ ਤਾਂ ਉਹ ਤੇ ਨਾ ਹੀ ਉਨ੍ਹਾਂ ਦੇ ਪਤੀ ਸਰਕਾਰੀ ਅਹੁਦੇ ’ਤੇ ਸਨ। ਇਮਰਾਨ ਦੇ ਸੱਤਾ ਤੋਂ ਬਾਹਰ ਹੁੰਦੇ ਹੀ ਪਿਛਲੇ ਮਹੀਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

Related posts

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

‘ਆਤਮ-ਨਿਰਭਰ ਭਾਰਤ’ ਪਹਿਲਕਦਮੀ ਨੂੰ ਗਰੀਸ ਦੀ ‘ਏਜੰਡਾ 2030’ ਯੋਜਨਾ ਨੇ ਹੋਰ ਮਜ਼ਬੂਤ ਕੀਤਾ