‘ਸਕੁਐਸ਼ ਵਿਸ਼ਵ ਕੱਪ 2025’ ਭਾਰਤੀ ਟੀਮ ਨੇ ਇਤਿਹਾਸ ਰਚਿਆ

'ਸਕੁਐਸ਼ ਵਿਸ਼ਵ ਕੱਪ 2025' ਭਾਰਤੀ ਟੀਮ ਨੇ ਇਤਿਹਾਸ ਰਚਿਆ ਹੈ।

ਭਾਰਤੀ ਟੀਮ ਨੇ ਚੇਨਈ ਵਿੱਚ ਹੋਏ ਸਕੁਐਸ਼ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਚੋਟੀ ਦੇ ਦਰਜਾ ਪ੍ਰਾਪਤ ਹਾਂਗਕਾਂਗ, ਚੀਨ ਨੂੰ 3-0 ਨਾਲ ਹਰਾ ਕੇ ਇਤਿਹਾਸ ਰਚਿਆ।

ਇਸ ਵੱਕਾਰੀ ਟੂਰਨਾਮੈਂਟ ਵਿੱਚ ਇਹ ਭਾਰਤ ਦਾ ਪਹਿਲਾ ਖਿਤਾਬ ਹੈ। ਭਾਰਤ ਨੇ ਪਹਿਲਾਂ 2023 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ, ਪਰ ਇਸ ਵਾਰ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਇੱਕ ਵੀ ਮੈਚ ਨਹੀਂ ਹਾਰਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਟਰਾਫੀ ‘ਤੇ ਕਬਜ਼ਾ ਕੀਤਾ। ਭਾਰਤ ਸਕੁਐਸ਼ ਵਿਸ਼ਵ ਕੱਪ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣ ਗਿਆ। ਫਾਈਨਲ ਚੇਨਈ ਦੇ ਐਕਸਪ੍ਰੈਸ ਐਵੇਨਿਊ ਮਾਲ ਵਿੱਚ ਖੇਡਿਆ ਗਿਆ।

ਟੂਰਨਾਮੈਂਟ ਦੌਰਾਨ ਭਾਰਤ ਨੇ ਗਰੁੱਪ ਪੜਾਅ ਵਿੱਚ ਸਵਿਟਜ਼ਰਲੈਂਡ ਅਤੇ ਬ੍ਰਾਜ਼ੀਲ ਨੂੰ 4-0 ਨਾਲ ਹਰਾਇਆ। ਉਨ੍ਹਾਂ ਨੇ ਕੁਆਰਟਰ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 3-0 ਨਾਲ ਅਤੇ ਦੋ ਵਾਰ ਦੇ ਮੌਜੂਦਾ ਚੈਂਪੀਅਨ ਮਿਸਰ ਨੂੰ ਸੈਮੀਫਾਈਨਲ ਵਿੱਚ 3-0 ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚਿਆ। ਪੂਰੀ ਟੀਮ ਨੇ ਸਮਰਪਣ, ਦ੍ਰਿੜਤਾ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਟੀਮ ਨੂੰ ਵਧਾਈ ਦਿੱਤੀ ਅਤੇ ਇਸਨੂੰ ਮਾਣ ਵਾਲਾ ਪਲ ਕਿਹਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ, “ਭਾਰਤੀ ਸਕੁਐਸ਼ ਟੀਮ ਨੂੰ ਇਤਿਹਾਸ ਰਚਣ ਅਤੇ ੰਧੳਠ ਸਕੁਐਸ਼ ਵਿਸ਼ਵ ਕੱਪ 2025 ਵਿੱਚ ਆਪਣਾ ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਣ ਲਈ ਬਹੁਤ-ਬਹੁਤ ਵਧਾਈਆਂ! ਜੋਸ਼ਨਾ ਚਿਨੱਪਾ, ਅਭੈ ਸਿੰਘ, ਵੇਲਾਵਨ ਸੇਂਥਿਲ ਕੁਮਾਰ ਅਤੇ ਅਨਾਹਤ ਸਿੰਘ ਨੇ ਬਹੁਤ ਸਮਰਪਣ ਅਤੇ ਦ੍ਰਿੜਤਾ ਦਿਖਾਈ ਹੈ। ਉਨ੍ਹਾਂ ਦੀ ਸਫਲਤਾ ਨੇ ਪੂਰੇ ਦੇਸ਼ ਨੂੰ ਮਾਣ ਦਿਵਾਇਆ ਹੈ। ਇਸ ਜਿੱਤ ਨਾਲ ਸਾਡੇ ਨੌਜਵਾਨਾਂ ਵਿੱਚ ਸਕੁਐਸ਼ ਦੀ ਪ੍ਰਸਿੱਧੀ ਵੀ ਵਧੇਗੀ।”

Related posts

ਪੂਰੇ ਵਿਸ਼ਵ ਦੇ ਨੇਤਾਵਾਂ ਦੀਆਂ ਨਜ਼ਰਾਂ ਮੋਦੀ-ਮਰਜ਼ ਮੁਲਾਕਾਤ ਉਪਰ ਲੱਗੀਆਂ !

ਪ੍ਰਧਾਨ ਮੰਤਰੀ ਮੋਦੀ ਨੇ AI ਸਟਾਰਟ-ਅੱਪਸ ਨੂੰ ‘ਮੇਡ ਇਨ ਇੰਡੀਆ, ਮੇਡ ਫਾਰ ਦ ਵਰਲਡ’ ਲਈ ਪ੍ਰੇਰਿਆ !

ਚੋਣ ਕਮਿਸ਼ਨ ‘ਇੰਡੀਆ ਇੰਟਰਨੈਸ਼ਨਲ ਕਾਨਫਰੰਸ ਆਨ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ-2026’ ਦੀ ਮੇਜ਼ਬਾਨੀ ਕਰੇਗਾ