ਸਖ਼ਤ ਪਾਬੰਦੀਆਂ ਦੇ ਬਾਵਜੂਦ ਉੱਤਰੀ ਕੋਰੀਆ ਦਾ ਪਰਮਾਣੂ ਤੇ ਮਿਜ਼ਾਈਲ ਪ੍ਰੋਗਰਾਮ ਜਾਰੀ

ਸਿਓਲ – ਸੰਯੁਕਤ ਰਾਸ਼ਟਰ ਪ੍ਰੀਸ਼ਦ (ਯੁੂਐੱਨਐੱਸਸੀ) ਦੀ ਪਾਬੰਦੀ ਦੇ ਬਾਵਜੂਦ ਉੱਤਰੀ ਕੋਰੀਆ ਆਪਣੇ ਪਰਮਾਣੂ ਤੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ’ਚ ਲੱਗਾ ਹੈ। ਇਸ ਕੌਮਾਂਤਰੀ ਸੰਸਥਾ ਵੱਲੋਂ ਸੋਮਵਾਰ ਨੂੰ ਜਾਰੀ ਮਾਹਿਰਾਂ ਦੀ ਰਿਪੋਰਟ ਮੁਤਾਬਕ ਪਿਯੋਂਗਯਾਂਗ ਦੂਜੇ ਤਰੀਕਿਆਂ ਨਾਲ ਪਾਬੰਦੀਆਂ ਤੋਂ ਬਚਿਆ ਹੋਇਆ ਹੈ। ਆਪਣੇ ਖ਼ਰਾਬ ਹੁੰਦੇ ਅਰਥਚਾਰੇ ਦੇ ਬਾਵਜੂਦ ਉੱਤਰੀ ਕੋਰੀਆ ਪਰਮਾਣੂ ਤੇ ਬੈਲਿਸਟਿਕ ਮਿਜ਼ਾਈਲਾਂ ਦਾ ਵਿਕਾਸ ਕਰ ਰਿਹਾ ਹੈ। ਹਾਲਾਂਕਿ ਉਸ ਨੇ ਹਾਲ ਹੀ ’ਚ ਕਿਸੇ ਅੰਤਰ ਮਹਾਦੀਪ ਤਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਜਾਂ ਪਰਮਾਣੂ ਤਜਰਬਾ ਨਹੀਂ ਕੀਤਾ ਪਰ ਇਸ ਮਿਆਦ ’ਚ ਉੱਤਰੀ ਕੋਰੀਆ ਨੇ ਘੱਟ ਦੂਰੀ ਤਕ ਮਾਰ ਕਰਨ ਵਾਲੀਆਂ ਕਈ ਬੈਲਿਸਟਿਕ ਮਿਜ਼ਾਈਲਾਂ ਦਾ ਤਜਰਬਾ ਕੀਤਾ ਹੈ। ਯੂਐੱਨਐੱਸਸੀ ਮਤੇ ਤਹਿਤ ਉੱਤਰੀ ਕੋਰੀਆ ਕੀ ਬੈਲਿਸਟਿਕ ਮਿਜ਼ਾਈਲਾਂ ਦਾ ਵਿਕਾਸ ਜਾਂ ਤਜਰਬਾ ਨਹੀਂ ਕਰ ਸਕਦਾ। ਮਾਹਿਰਾਂ ਦੀ ਕਮੇਟੀ ਨੇ ਕਿਹਾ ਕਿ ਉੱਤਰੀ ਕੋਰੀਆ ਦੂਜੇ ਦੇਸ਼ਾਂ ਤੋਂ ਆਪਣੇ ਪਰਮਾਣੂ ਤੇ ਬੈਲਿਸਟਿਕ ਮਿਜ਼ਾਈਲਾਂ ਲਈ ਸਮੱਗਰੀ ਤੇ ਤਕਨੀਕ ਲੈਣ ਜਾਰੀ ਰੱਖ ਰਿਹਾ ਹੈ।

Related posts

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !

ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਲਈ ਅਮਰੀਕਨ ਕਾਂਗਰਸ ਵਲੋਂ ਮਤਾ ਪਾਸ