India

ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ, ਪੀ.ਐੱਮ. ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪੀ.ਐੱਮ. ਨੇ ’ਐਕਸ’ ’ਤੇ ਲਿਖਿਆ,’’ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਚੁਣਿਆ ਹੈ। ਸਤਨਾਮ ਸਿੰਘ ਇਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਵਰਕਰ ਵਜੋਂ ਜਾਣੇ ਜਾਂਦੇ ਹਨ। ਉਹ ਵੱਖ-ਵੱਖ ਤਰੀਕਿਆਂ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।’’ ਪੀ.ਐੱਮ. ਮੋਦੀ ਨੇ ਕਿਹਾ,’’ਸਤਨਾਮ ਸਿੰਘ ਨੇ ਹਮੇਸ਼ਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਇਆ ਅਤੇ ਪ੍ਰਵਾਸੀ ਭਾਰਤੀਆਂ ਦੇ ਨਾਲ ਵੀ ਕੰਮ ਕੀਤਾ ਹੈ। ਮੈਂ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਭਰਪੂਰ ਹੋਵੇਗੀ। ਸਤਨਾਮ ਸਿੰਘ ਸੰਧੂ ਨੇ ਸਾਲ 2001 ’ਚ ਮੋਹਾਲੀ ਦੇ ਲਾਂਡਰਾਂ ’ਚ ਚੰਡੀਗੜ੍ਹ ਗਰੁੱਪ ਆਫ਼ ਕਾਲਜ (ਸੀ.ਜੀ.ਸੀ.) ਦੀ ਨੀਂਹ ਰੱਖੀ ਸੀ।

Related posts

10 ਹਜ਼ਾਰ ਤੋਂ 4 ਲੱਖ : ਚਾਂਦੀ ਦੀਆਂ ਕੀਮਤਾਂ ਅਸਮਾਨ ਨੂੰ ਛੋਹਣ ਲੱਗੀਆਂ !

admin

ਡੀਪਫੇਕ ਤੇ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ, 24 ਨਵੰਬਰ ਨੂੰ ਆ ਸਕਦੈ ਨਵਾਂ ਕਾਨੂੰਨ

Bunty

ਸਤੇਂਦਰ ਜੈਨ ਨੂੰ ਰਾਹਤ, ਸੁਪਰੀਮ ਕੋਰਟ ਨੇ ਵਧਾਈ ਅੰਤਰਿਮ ਜ਼ਮਾਨਤ ਦੀ ਤਾਰੀਖ਼

Bunty