ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ ਪੰਜਾਬੀ ਸਿਨਮੇ ਅਤੇ ਹੋਰ ਖੇਤਰੀ ਸਿਨਮੇ ਦੇ ਨਾਲ ਨਾਲ ਹੁਣ ਅੰਗਰੇਜ਼ੀ ਸਿਨਮੇ ਦਾ ਵੀ ਅਧਿਐਨ ਹੋ ਰਿਹਾ ਹੈ। ਇਸੇ ਤਰਜ਼ ‘ਤੇ ਦੋ ਬਹੁਤ ਹੀ ਡੂੰਘੀ ਸੋਚ ਅਤੇ ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਵਿੱਚ ਹਨ।
ਦਿੱਵਿਆ ਫ਼ਿਲਮਜ਼ ਇੰਟਰਟੇਨਮੈਂਟ ਵਲੋਂ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਵਲੋਂ ਨਿਰਦੇਸ਼ਤ ਇਨ੍ਹਾਂ ਦੋ ਫ਼ਿਲਮਾਂ ‘ਚੋਂ ਇੱਕ ਫ਼ਿਲਮ ਪੰਜਾਬੀ ਹੈ ਜਿਸਦਾ ਨਾਂ ‘ਦਾ ਸਾਇਲੰਸ ਆਫ਼ ਲਾਇਨਜ਼’ ਹੈ ਜੋ ਇੱਕ ਸੱਚੀ ਘਟਨਾ ਤੋਂ ਪ੍ਰੇਰਿਤ ਹੈ। ਇਸ ਫ਼ਿਲਮ ਨੂੰ ਨਿਰਮਾਤਾ ਨੇ ਅੰਗਰੇਜ਼ੀ ਸਮੇਤ ਸੱਤ ਭਾਸ਼ਾਵਾਂ ਵਿੱਚ ਰਿਲੀਜ਼ ਕਰਨਾ ਹੈ। ਇਸ ਫ਼ਿਲਮ ਦੀ ਸੂਟਿੰਗ ਵਿਦੇਸ਼ਾਂ ਵਿੱਚ ਕੀਤੀ ਗਈ ਹੈ। ਨਿਰਮਾਤਾ ਨਿਰਦੇਸ਼ਕ ਦਾ ਕਹਿਣਾ ਹੈ ਕਿ ਇਹ ਫ਼ਿਲਮ ਦਰਸ਼ਕਾਂ ਨੂੰ ਇੱਕ ਬਹੁਤ ਵੱਡਾ ਸੁਨੇਹਾ ਦੇਵੇਗੀ। ਦੂਜੀ ਫ਼ਿਲਮ ‘ਸੀਜ਼ਿਰ –ਦਾ ਕੈਚੀ’ ਬਾਰੇ ਗੱਲ ਕਰਦਿਆਂ ਵਿਕਰਮ ਸੰਧੂ ਨੇ ਕਿਹਾ ਕਿ ਇਹ ਫ਼ਿਲਮ ਹਿੰਦੀ ਭਾਸ਼ਾ ਵਿੱਚ ਹੈ ਜੋ ਡਰਾਉਣੇ ਵਿਸ਼ੇ ਅਧਾਰਤ ਕਹਾਣੀ ਨੂੰ ਕਾਮੇਡੀ ਦਾ ਤੜਕਾ ਹੈ। ਇਸ ਫ਼ਿਲਮ ਦੀ ਕਹਾਣੀ ਵਿਕਰਮ ਸੰਧੂ ਨੇ ਲਿਖੀ ਹੈ ਤੇ ਸਕਰੀਨ ਪਲੇਅ ਤੇ ਡਾਇਲਾਗ ਨੀਰਜ਼ ਸ਼ਰਮਾ ਨੇ ਲਿਖੇ ਹਨ। ਜ਼ਿਕਰਯੋਗ ਹੈ ਕਿ ਇਸ ਫ਼ਿਲਮ