ਸਰਪੰਚਾਂ-ਪੰਚਾਂ ਦੀਆਂ ਖਾਲੀ ਸੀਟਾਂ ਲਈ ਵੋਟਾਂ 18 ਜਨਵਰੀ ਨੂੰ ਪੈਣਗੀਆਂ।

ਸਰਪੰਚਾਂ-ਪੰਚਾਂ ਦੀਆਂ ਖਾਲੀ ਸੀਟਾਂ ਲਈ ਵੋਟਾਂ ਐਤਵਾਰ, 18 ਜਨਵਰੀ 2026 ਨੂੰ ਪੈਣਗੀਆਂ।

ਪੰਜਾਬ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਾਈਡ ਪ੍ਰੋਗਰਾਮ ਮੁਤਾਬਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲੰਿਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖਤਮ ਹੋਣ ਦੀ ਮਿਤੀ 19.1.2026 ਤੱਕ ਲਾਗੂ ਰਹੇਗਾ। ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ