ਸਲਮਾਨ ਖ਼ਾਨ ਦੇ ਕਤਲ ਦੀ ਸਾਜ਼ਿਸ਼ ਚ ਮਾਮੇ ਦਾ ਹੱਥ, ਪੁਲਸ ਨੇ ਚਾਰਜਸ਼ੀਟ ਚ ਕੀਤਾ ਖੁਲਾਸਾ

ਮੁੰਬਈ- ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ ਪਰ ਉਨ੍ਹਾਂ ਲਈ ਚਿੰਤਾਜਨਕ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕਾਲੇ ਹਿਰਨ ਦੇ ਸ਼ਿਕਾਰ ਦੇ ਮਾਮਲੇ ‘ਚ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਧਮਕੀ ਦਿੱਤੀ ਜਾ ਰਹੀ ਹੈ। ਲਾਰੇਂਸ ਬਿਸ਼ਨੋਈ ਅਤੇ ਉਨ੍ਹਾਂ ਦੇ ਸਾਥੀ ਕਈ ਵਾਰ ਸਲਮਾਨ ਖ਼ਾਨ ਦੀ ਜ਼ਿੰਦਗੀ ‘ਤੇ ਨਿਸ਼ਾਨਾ ਸਾਧ ਚੁੱਕੇ ਹਨ।ਤੁਹਾਨੂੰ ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਦੋ ਬਾਈਕ ਸਵਾਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਕਈ ਰਾਉਂਡ ਫਾਇਰ ਕੀਤੇ ਸਨ, ਜਿਸ ਕਾਰਨ ਅਦਾਕਾਰ ਕਾਫੀ ਡਰ ਗਿਆ ਸੀ। ਪੁਲਸ ਨੇ ਇਸ ਮਾਮਲੇ ‘ਚ ਕਈ ਲੋਕਾਂ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਚਾਰਜਸ਼ੀਟ ‘ਚ ਖੁਲਾਸਾ ਹੋਇਆ ਸੀ ਕਿ ਬਿਸ਼ਨੋਈ ਗੈਂਗ ਨੇ ਸਲਮਾਨ ਦੀ ਹੱਤਿਆ ਲਈ 20 ਲੱਖ ਰੁਪਏ ‘ਚ 6 ਹਮਲਾਵਰਾਂ ਨੂੰ ਕਿਰਾਏ ‘ਤੇ ਲਿਆ ਸੀ। ਘਰ ਗੋਲੀਬਾਰੀ ਮਾਮਲੇ ‘ਚ ਹੁਣ ਨਵਾਂ ਮੋੜ ਆਇਆ ਹੈ। ਪੁਲਸ ਦੀ ਚਾਰਜਸ਼ੀਟ ‘ਚ ਮੁੱਖ ਦੋਸ਼ੀ ਅਨਮੋਲ ਬਿਸ਼ਨੋਈ, ਰੋਹਿਤ ਗੋਦਰਾ, ਸੋਨੂੰ, ਵਿੱਕੀ ਕੁਮਾਰ ਗੁਪਤਾ ਦੇ ਨਾਲ-ਨਾਲ ਇਕ ਸ਼ੱਕੀ ‘ਮਾਮਾ’ ਦਾ ਨਾਂ ਵੀ ਦਰਜ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ 9 ਮਿੰਟ ਦੀ ਕਾਲ ਟ੍ਰਾਂਸਕ੍ਰਿਪਟ ਸ਼ੇਅਰ ਕੀਤੀ ਹੈ, ਜਿਸ ‘ਚ ਅਨਮੋਲ ਅਤੇ ਵਿੱਕੀ ਵਾਰ-ਵਾਰ ‘ਮਾਮਾ’ ਦਾ ਜ਼ਿਕਰ ਕਰ ਰਹੇ ਹਨ।ਸੂਤਰਾਂ ਮੁਤਾਬਕ ਪੁਲਸ ਨੇ ਹੁਣ ਇਸ ‘ਮਾਮੇ’ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਬੌਲੀਵੁੱਡ ਮੂਵੀ ਧੁਰੰਧਰ ਦੇ ਭਾਗ-2 ਨੇ ਕਮਾਈ ਦੇ ਪੱਖੋਂ ਨਵੇਂ ਰਿਕਾਰਡ ਕਾਇਮ ਕਰਨੇ ਸ਼ੁਰੂ ਕਰ ਦਿੱਤੇ !