ਸਵੇਰੇ ਅਸਤੀਫਾ ਦੇਣ ਵਾਲੇ ਫਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਸ਼ਾਮ ਨੂੰ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ – ਫਿਰੋਜ਼ਪੁਰ ਦਿਹਾਤ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਵੇਰੇ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਬਾਂਗੜ ਸ਼ਾਮ ਨੂੰ ਚੰਡੀਗੜ੍ਹ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋ ਗਏ। ਸੀਐਮ ਚੰਨੀ ਨੇ ਕਿਹਾ ਕਿ ਬਾਂਗੜ ਨੂੰ ਫਿਰੋਜ਼ਪੁਰ ਦਿਹਾਤ ਤੋਂ ਪਾਰਟੀ ਉਮੀਦਵਾਰ ਬਣਾਇਆ ਜਾਵੇਗਾ।

ਫਿਰੋਜ਼ਪੁਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਆਪਣੇ ਸਵਾਰਥ ਲਈ ਕੰਮ ਕਰ ਰਹੇ ਹਨ। ਉਹ ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤ ਨਾ ਹੋਣ ਕਾਰਨ ਅਸਤੀਫਾ ਦੇ ਰਹੇ ਹਨ। ਆਸ਼ੂ ਬੰਗੜ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਲਈ ਸੰਘਰਸ਼ ਕਰਨਾ ਪੈ ਸਕਦਾ ਹੈ।

Related posts

ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ : ਔਰਤਾਂ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ

ਪੰਜਾਬ ਵਿੱਚ ਜਨਮ ਦਰ ਅਤੇ ਬੱਚੇ ਪੈਦਾ ਕਰਨ ਦੀ ਸਮਰੱਥਾ ਬਹੁਤ ਘੱਟ ਹੈ !

ਚੰਡੀਗੜ੍ਹ ਤੋਂ ਪੁਣੇ ਅਤੇ ਬੰਗਲੁਰੂ ਲਈ 1 ਜੂਨ ਤੋਂ ਨਵੀਆਂ ਉਡਾਣਾਂ ਚੱਲਣਗੀਆਂ