ਸ਼ੋਭਾ ਯਾਤਰਾ ਦੇ ਸਬੰਧ ਵਿਚ 11 ਫਰਵਰੀ ਨੂੰ ਸਕੂਲਾਂ ਕਾਲਜਾਂ ਚ ਛੁੱਟੀ ਦਾ ਐਲਾਨ 

ਜਲੰਧਰ, (ਪਰਮਿੰਦਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਮਿਤੀ 11-02-2025 ਨੂੰ ਜਿਲ੍ਹਾ ਜਲੰਧਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਕਾਰਨ ਜਿਲ੍ਹੇ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜ਼ਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਮਿਤੀ 11-02-2025 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਓਹਨਾ ਸਪੱਸ਼ਟ ਕੀਤਾ  ਕਿ ਜਿਨ੍ਹਾ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਂਵਾਂ ਉਕਤ ਮਿਤੀ ਤੇ ਨਿਰਧਾਰਤ ਹਨ ਉਨ੍ਹਾਂ ਸਬੰਧਤ ਜਮਾਤਾਂ ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

Related posts

ਪੰਜਾਬ ਵਿੱਚ 13 ਜੂਨ ਨੂੰ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਜ਼ਾਬਤਾ ਲਾਗੂ

ਕੀ ਸੰਕੇਤ ਦੇ ਗਏ ਪੰਜਾਬ ਦੇ ਨਿਗਮ, ਕੌਂਸਲ ਤੇ ਪੰਚਾਇਤੀ ਚੋਣ ਨਤੀਜੇ?

ਕੇਵਲ ਸਿੰਘ ਢਿੱਲੋਂ ਰਾਹੀਂ ਭਾਜਪਾ ਵਲੋਂ ਪੰਜਾਬ ਦੀ ਸੱਤਾ ਸੰਭਾਲਣ ਦੀ ਤਿਆਰੀ ?